Breaking News
Home / ਭਾਰਤ / ਹੁਣ ਅਕਾਲੀ ਦਲ ਖੇਤਰੀ ਪਾਰਟੀਆਂ ਨਾਲ ਮਿਲ ਕੇ ਬਣਾਏਗਾ ਮਹਾਂਗੱਠਜੋੜ

ਹੁਣ ਅਕਾਲੀ ਦਲ ਖੇਤਰੀ ਪਾਰਟੀਆਂ ਨਾਲ ਮਿਲ ਕੇ ਬਣਾਏਗਾ ਮਹਾਂਗੱਠਜੋੜ

Image Courtesy :jagbani(punjabkesari)

ਅਕਾਲੀ ਦਲ ਨੇ ਕਈ ਖੇਤਰੀ ਪਾਰਟੀਆਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਅਕਾਲੀ ਦਲ ਨੇ ਬੀਜੇਪੀ ਨਾਲ ਗੱਠਜੋੜ ਤੋੜਨ ਤੋਂ ਬਾਅਦ ਅੱਗੇ ਦੀ ਰਣਨੀਤੀ ਸ਼ੁਰੂ ਕਰ ਦਿੱਤੀ ਹੈ। ਕਿਸਾਨੀ ਧਰਨਿਆਂ ਦਰਮਿਆਨ ਅਗਲੇ ਦੋ ਹਫਤਿਆਂ ‘ਚ ਅਕਾਲੀ ਦਲ ਵੱਲੋਂ ਮਹਾਗੱਠਜੋੜ ਦਾ ਐਲਾਨ ਹੋ ਸਕਦਾ ਹੈ। ਅਕਾਲੀ ਦਲ ਵੱਲੋਂ ਦਿੱਲੀ ਵਿੱਚ ਕਈ ਖੇਤਰੀ ਪਾਰਟੀਆਂ ਨਾਲ ਮੁਲਾਕਾਤ ਕੀਤੀ ਗਈ। ਤਾਲਮੇਲ ਕਮੇਟੀ ਵੱਲੋਂ ਡੀਐਮਕੇ, ਬੀਜੂ ਜਨਤਾ ਦਲ, ਟੀਡੀਪੀ, ਤ੍ਰਿਣਮੂਲ ਕਾਂਗਰਸ, ਇਨੈਲੋ ਤੇ ਐਸਪੀ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਅਕਾਲੀ ਲੀਡਰ ਪ੍ਰੇਮ ਚੰਦੂਮਾਜਰਾ, ਬਲਵਿੰਦਰ ਭੂੰਦੜ, ਨਰੇਸ਼ ਗੁਜਰਾਲ ਤੇ ਮਨਜਿੰਦਰ ਸਿਰਸਾ ਤਾਲਮੇਲ ਕਮੇਟੀ ਦੇ ਮੈਂਬਰ ਹਨ। ਕਿਸਾਨੀ ਮੁੱਦੇ ਨੂੰ ਲੈ ਕੇ ਇਨ੍ਹਾਂ ਪਾਰਟੀਆਂ ਨੂੰ ਆਪਣੇ ਨਾਲ ਰਲਾਏ ਜਾਣ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …