
ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੋ ਕਿ ਲੰਘੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿਤ ਭੋਗ ਮੌਕੇ ਸਹਿਜ ਪਾਠ ਦੇ ਭੋਗ ਅੱਜ ਨਿਰਮਲ ਤਪੋਵਨ ਡੇਰਾ ਕਾਰ ਸੇਵਾ ਸੰਤ ਬਾਬਾ ਭੂਰੀ ਵਾਲਿਆਂ ਵਿਖੇ ਪਾਏ ਗਏ। ਇਸ ਮੌਕੇ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ ਦੇ ਨਾਲ-ਨਾਲ ਸੰਗਤਾਂ ਵਲੋਂ ਹਾਜ਼ਰੀਆਂ ਭਰੀਆਂ ਗਈਆਂ। ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਪਹੁੰਚੀਆਂ ਸਮੂਹ ਸੰਗਤਾਂ ਨੇ ਸਿੰਘ ਸਾਹਿਬ ਨੂੰ ਭਾਵਭਿੰਨੀ ਸ਼ਰਧਾਂਜਲੀਆਂ ਭੇਂਟ ਕੀਤੀਆਂ।