![](https://parvasinewspaper.com/wp-content/uploads/2020/10/unnamed-2-300x224.jpg)
ਭਿੱਖੀਵਿੰਡ/ਬਿਊਰੋ ਨਿਊਜ਼
ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅੱਜ ਤੜਕਸਾਰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੇ ਦਫ਼ਤਰ ਵਿਚ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਦੋ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ। ਉਨ੍ਹਾਂ ਨੇ ਸਾਡੇ ਘਰ ਦਾ ਦਰਵਾਜ਼ਾ ਖੜਕਾਇਆ ਤੇ ਕਾਮਰੇਡ ਬਲਵਿੰਦਰ ਸਿੰਘ ਨੇ ਦਰਵਾਜ਼ਾ ਖੋਲ੍ਹ ਕੇ ਉਨ੍ਹਾਂ ਦੋਵਾਂ ਨੂੰ ਅੰਦਰ ਬੁਲਾ ਲਿਆ। ਇਨ੍ਹਾਂ ਦੋ ਵਿਅਕਤੀਆਂ ‘ਚੋ ਇਕ ਦਫ਼ਤਰ ‘ਚ ਆ ਗਿਆ ਜਿਸ ਨੇ ਆਉਂਦਿਆਂ ਸਾਰ ਹੀ ਬਲਵਿੰਦਰ ਸਿੰਘ ਦੇ 4 ਗੋਲੀਆਂ ਮਾਰੀਆਂ ਅਤੇ ਮੌਕੇ ਤੋਂ ਹੀ ਫਰਾਰ ਹੋ ਗਏ। ਕਾਮਰੇਡ ਬਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ। ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।