
ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਵੱਲੋਂ ਵੱਡਾ ਖੁਲਾਸਾ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ। ਪੰਜਾਬ ਤੇ ਹਰਿਆਣਾ ‘ਚ ਪਰਾਲੀ ਸਾੜਨ ਨਾਲ ਦਿੱਲੀ ਵਿੱਚ ਮਹਿਜ਼ ਚਾਰ ਫੀਸਦੀ ਪ੍ਰਦੂਸ਼ਨ ਹੁੰਦਾ ਹੈ। ਇਹ ਖੁਲਾਸਾ ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਵੱਲੋਂ ਪੇਸ਼ ਅੰਕੜਿਆਂ ਤੋਂ ਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਸਾੜਨ ਕਾਰਨ ਦਿੱਲੀ-ਐਨਸੀਆਰ ‘ਚ ਮਹਿਜ਼ 4 ਫ਼ੀਸਦੀ ਹੀ ਪ੍ਰਦੂਸ਼ਣ ਫੈਲਦਾ ਹੈ ਜਦਕਿ ਬਾਕੀ ਦਾ ਪ੍ਰਦੂਸ਼ਣ ਸਥਾਨਕ ਕਾਰਨਾਂ ਕਰਕੇ ਹੁੰਦਾ ਹੈ। ਇਥੇ ਜ਼ਿਕਰਯੋਗ ਹੈ ਕਿ ਸਰਕਾਰ ਅਕਸਰ ਦਾਅਵਾ ਕਰਦੀ ਹੈ ਕਿ ਪ੍ਰਦੂਸ਼ਨ ਦੀ ਜੜ੍ਹ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਤੇ ਖੇਤੀ ਮਾਹਿਰ ਇਨ੍ਹਾਂ ਦਾਅਵਿਆਂ ਨੂੰ ਨਕਾਰਦੇ ਆਏ ਹਨ। ਹੁਣ ਕੇਂਦਰੀ ਵਾਤਾਵਰਨ ਮੰਤਰੀ ਦੇ ਖੁਲਾਸੇ ਨੇ ਪੰਜਾਬ ਦੇ ਦਾਅਵਿਆਂ ‘ਤੇ ਮੋਹਰ ਲਾ ਦਿੱਤੀ ਹੈ।