ਕਿਹਾ ਐਮ ਐਸ ਪੀ ਤੇ ਮੰਡੀਆਂ ਨਹੀਂ ਹੋਣਗੀਆਂ ਖਤਮ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ‘ਚ ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ ਕੇਂਦਰੀ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਵੱਡਾ ਬਿਆਨ ਦਿੱਤਾ ਹੈ। ਅਨੁਰਾਗ ਠਾਕੁਰ ਨੇ ਵਰਚੁਅਲ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਐੱਮਐੱਸਪੀ ਤੇ ਮੰਡੀਆਂ ਕਦੇ ਖ਼ਤਮ ਨਹੀਂ ਹੋਣਗੀਆਂ। ਮੋਦੀ ਸਰਕਾਰ ਨੂੰ ਕਿਸਾਨ ਹਿਤੈਸ਼ੀ ਦੱਸਦਿਆਂ ਠਾਕੁਰ ਨੇ ਕਿਹਾ ਕਿ ਐੱਨਡੀਏ ਸਰਕਾਰ ਨੇ ਕਿਸਾਨੀ ਮੰਤਰਾਲੇ ਨੂੰ ਕਿਸਾਨ ਕਲਿਆਣ ਮੰਤਰਾਲੇ ‘ਚ ਬਦਲ ਕੇ ਕਹਿ ਦਿੱਤਾ ਸੀ ਕਿ ਹੁਣ ਸਾਰੀਆਂ ਪਾਲਿਸੀਆਂ ਕਿਸਾਨ ਹਿਤੈਸ਼ੀ ਹੋਣਗੀਆਂ। ਠਾਕੁਰ ਤੋਂ ਵਾਰ-ਵਾਰ ਇਹ ਸਵਾਲ ਪੁੱਛਿਆ ਗਿਆ ਕਿ ਕਿਸਾਨਾਂ ਨੂੰ ਦਿੱਲੀ ‘ਚ ਬੁਲਾ ਕੇ ਉਨ੍ਹਾਂ ਨੂੰ ਮਿਲਣ ਭਾਜਪਾ ਦਾ ਕੋਈ ਵੱਡਾ ਆਗੂ ਕਿਉਂ ਨਹੀਂ ਪਹੁੰਚਿਆ ਤਾਂ ਉਨ੍ਹਾਂ ਸਿਰਫ਼ ਇੰਨੀ ਪ੍ਰਤੀਕਰਿਆ ਦਿੱਤੀ ਕਿ ਖੇਤੀਬਾੜੀ ਸਕੱਤਰ ਬਹੁਤ ਵੱਡਾ ਅਧਿਕਾਰੀ ਹੁੰਦਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …