Home / ਪੰਜਾਬ / ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ‘ਚ ਪ੍ਰਦਰਸ਼ਨ ਜ਼ੋਰਾਂ ‘ਤੇ

ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ‘ਚ ਪ੍ਰਦਰਸ਼ਨ ਜ਼ੋਰਾਂ ‘ਤੇ

ਸਮੁੱਚੇ ਪੰਜਾਬ ‘ਚ ਕਿਸਾਨ ਜਥੇਬੰਦੀਆਂ ਨੇ ਰੇਲਵੇ ਟਰੈਕ ਕੀਤੇ ਹੋਏ ਹਨ ਜਾਮ
ਸੁਨਾਮ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਸਮੁੱਚੇ ਪੰਜਾਬ ਵਿਚ ਸਮੂਹ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹਨ। ਸਮੁੱਚੇ ਪੰਜਾਬ ‘ਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਰੇਲਵੇ ਟਰੈਕਾਂ, ਟੋਲ ਪਲਾਜ਼ਿਆਂ ਅਤੇ ਰਿਲਾਇੰਸ ਦੇ ਪੈਟਰੋਲ ਪੰਪ ‘ਤੇ ਦਿਨ-ਰਾਤ ਦੇ ਰੋਸ ਧਰਨਾ ਲਗਾਏ ਹੋਏ ਹਨ। ਪੰਜਾਬ ਭਰ ਵਿਚ ਚੱਲ ਰਹੇ ਪ੍ਰਦਰਸ਼ਨਾਂ ਨੇ ਦਿੱਲੀ ਵਿਖੇ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਹੋਰ ਵੀ ਤਿੱਖਾ ਰੂਪ ਧਾਰਨ ਕਰ ਲਿਆ ਹੈ। ਜਦਕਿ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਚੰਡੀਗੜ੍ਹ ਵਿਖੇ ਕੀਤੀ ਗਈ ਮੀਟਿੰਗ ‘ਚ ਇਹ ਫੈਸਲਾ ਕੀਤਾ ਗਿਆ ਹੈ ਕਿ ਰੇਲ ਰੋਕੋ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ। ਹੁਣ ਇਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਚ ਭਾਜਪਾ ਦੇ ਕੇਂਦਰੀ ਮੰਤਰੀਆਂ ਦੇ ਵੜਨ ‘ਤੇ ਉਨ੍ਹਾਂ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਦਕਿ ਪੰਜਾਬ ਭਾਜਪਾਈਆਂ ਆਗੂਆਂ ਦੇ ਘਰਾਂ ਅੱਗੇ ਵੀ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹਨ। ਕਿਸਾਨ ਆਗੂਆਂ ਨੇ ਕਿਹਾ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਸਾਡਾ ਸੰਘਰਸ਼ ਜਾਰੀ ਰਹੇਗਾ।

Check Also

ਕਿਸਾਨੀ ਅੰਦੋਲਨ ਦੇ ਹੱਕ ‘ਚ ਆਏ ਧਰਮਵੀਰ ਗਾਂਧੀ

ਬੋਲੇ, ਜੇ ਕਿਸਾਨ ਖਾਲਿਸਤਾਨੀ ਤਾਂ ਮੈਂ ਵੀ ਹਾਂ ਖਾਲਿਸਤਾਨੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਤੋਂ ਸਾਬਕਾ …