
ਭਾਰਤ ਵਿਚ ਫਰਵਰੀ ਮਹੀਨੇ ਤੱਕ ਖਤਮ ਹੋ ਜਾਵੇਗੀ ਕਰੋਨਾ ਮਹਾਮਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਮਹਾਮਾਰੀ ਦੇ ਚੱਲਦਿਆਂ ਲੰਘੇ 7 ਮਹੀਨਿਆਂ ਤੋਂ ਬੰਦ ਪੰਜਾਬ ਦੇ ਸਕੂਲ ਅੱਜ ਤੋਂ ਮੁੜ ਖੁੱਲ੍ਹ ਗਏ ਹਨ, ਪਰ ਵਿਦਿਆਰਥੀਆਂ ਦੀ ਗਿਣਤੀ ਅੱਜ ਨਾਮਾਤਰ ਹੀ ਦੇਖੀ ਗਈ। ਅੱਜ ਸਿਰਫ 9ਵੀਂ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਬੁਲਾਇਆ ਗਿਆ ਸੀ, ਉਸ ਲਈ ਵਿਦਿਆਰਥੀਆਂ ਦੇ ਮਾਪਿਆਂ ਦੀ ਲਿਖਤੀ ਸਹਿਮਤੀ ਜ਼ਰੂਰੀ ਕੀਤੀ ਗਈ ਸੀ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਗਠਿਤ ਕੀਤੀ ਗਈ ਵਿਗਿਆਨਕਾਂ ਦੀ ਕਮੇਟੀ ਨੇ ਦਾਅਵਾ ਕੀਤਾ ਕਿ ਭਾਰਤ ਵਿਚ ਕਰੋਨਾ ਦਾ ਪੀਕ ਸਤੰਬਰ ਵਿਚ ਹੀ ਆ ਚੁੱਕਾ ਸੀ ਅਤੇ ਫਰਵਰੀ 2021 ਤੱਕ ਕਰੋਨਾ ਬਿਲਕੁਲ ਹੀ ਖਤਮ ਹੋ ਜਾਵੇਗਾ। ਦੂਜੇ ਪਾਸੇ ਕਈ ਵਿਗਿਆਨਕਾਂ ਦਾ ਕਹਿਣਾ ਹੈ ਕਿ ਠੰਡ ਵਿਚ ਕਰੋਨਾ ਦੀ ਦੂਜੀ ਲਹਿਰ ਵੀ ਆ ਸਕਦੀ ਹੈ ਅਤੇ ਇਸ ਲਈ ਬਹੁਤ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਲੋੜ ਹੈ।