ਸਾਧੂ ਸਿੰਘ ਧਰਮਸੋਤ ਦਾ ਮੰਗਿਆ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਅਜੇ ਤੱਕ ਗਰਮਾਇਆ ਹੋਇਆ ਹੈ। ਇਸ ਨੂੂੰ ਲੈ ਕੇ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਏ.ਬੀ.ਵੀ.ਪੀ. ਵਰਕਰਾਂ ਨੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਪਹਿਲਾਂ ਹੀ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ਵਿਦਿਆਰਥੀ ਆਗੂ ਚਿਰਾਂਸੂ ਰਤਨ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪੰਜਾਬ ਸਰਕਾਰ ਨੂੰ ਵਿਦਿਆਰਥੀਆਂ ਦੇ ਹਿੱਤਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ
ਸਕਾਰਲਸ਼ਿਪ ਨੂੰ ਉਡਾ ਕੇ ਕਾਂਗਰਸ ਨੇ ਇਕ ਵਾਰ ਫਿਰ ਆਪਣੀ ਵਿਦਿਆਰਥੀ ਵਿਰੋਧੀ ਮਾਨਸਿਕਤਾ ਦਰਸਾਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਦੋ ਜਾਂਚਾਂ ਨੂੰ ਪ੍ਰਭਾਵਿਤ ਕਰਕੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਸਬੰਧਿਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਉੱਚ ਪੱਧਰੀ ਕਮੇਟੀ ਦੀ ਨਿਗਰਾਨੀ ਵਿਚ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
Home / ਪੰਜਾਬ / ਸਕਾਲਰਸ਼ਿਪ ਘੁਟਾਲਾ ਮਾਮਲੇ ‘ਚ ਵਿਦਿਆਰਥੀ ਜਥੇਬੰਦੀ ਨੇ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …