![](https://parvasinewspaper.com/wp-content/uploads/2020/10/4-4-300x200.jpg)
ਕਿਹਾ – ਕੈਪਟਨ ਅਮਰਿੰਦਰ ਸਰਕਾਰ ਦਿੱਲੀ ਦੇ ਇਸ਼ਾਰੇ ‘ਤੇ ਲਵੇਗੀ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਮਜੀਠੀਆ ਨੇ ਪੰਜਾਬ ਭਵਨ ਦੇ ਬਾਹਰ ਕਿਹਾ ਕਿ ਸਰਕਾਰ ਵਲੋਂ ਅੱਜ ਲੋਕਤੰਤਰ ਦਾ ਮਜ਼ਾਕ ਬਣਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਾ ਤਾਂ ਮੀਡੀਆ ਨੂੰ ਦਾਖ਼ਲਾ ਦਿੱਤਾ ਗਿਆ, ਨਾ ਹੀ ਉਨ੍ਹਾਂ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਸੀ। ਇਸ ਨੂੰ ਲੈ ਕੇ ਉਨ੍ਹਾਂ ਪੰਜਾਬ ਭਵਨ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਕੀ ਇਹ ਕਾਂਗਰਸ ਭਵਨ ਹੈ, ਜਿੱਥੇ ਹਰੀਸ਼ ਰਾਵਤ ਨੂੰ ਤਾਂ ਕਮਰਾ ਦਿੱਤਾ ਜਾਂਦਾ ਹੈ ਪਰ ਸਾਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਮਜੀਠੀਆ ਨੇ ਕਿਹਾ ਕਿ ਸਰਕਾਰ ਵਲੋਂ ਅਜਿਹਾ ਬਿੱਲ ਲਿਆਂਦਾ ਜਾਵੇਗਾ, ਜਿਸ ਨਾਲ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦਾ ਭਲਾ ਨਹੀਂ ਹੋਵੇਗਾ, ਬਲਕਿ ਕੇਂਦਰ ਸਰਕਾਰ ਦਾ ਭਲਾ ਜ਼ਰੂਰ ਹੋਵੇਗਾ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਇਸ਼ਾਰਾ ਕਰੇਗੀ, ਪੰਜਾਬ ਸਰਕਾਰ ਉਸੇ ਤਰ੍ਹਾਂ ਫ਼ੈਸਲਾ ਲਏਗੀ।