ਟੋਲ ਪਲਾਜ਼ਿਆਂ ਤੋਂ ਵੀ ਵਾਹਨਾਂ ਨੂੰ ਲੰਘਾਇਆ ਜਾ ਰਿਹੈ ਬਿਨਾ ਪਰਚੀ ਤੋਂ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਅੱਜ ਲਗਾਤਾਰ 20ਵੇਂ ਦਿਨ ਵੀ ਰੇਲ ਪਟੜੀਆਂ ‘ਤੇ ਧਰਨੇ ਜਾਰੀ ਰਹੇ। ਂਿੲਸ ਦੇ ਨਾਲ ਹੀ ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ‘ਤੇ ਵੀ ਧਰਨੇ ਲਗਾਏ ਗਏ ਹਨ ਅਤੇ ਵਾਹਨਾਂ ਨੂੰ ਬਿਨਾ ਪਰਚੀ ਤੋਂ ਹੀ ਲੰਘਾਇਆ ਜਾ ਰਿਹਾ ਹੈ। ਕਿਸਾਨਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜੋ ਵੀ ਫੈਸਲੇ ਲੈ ਰਹੀ ਹੈ, ਉਨ੍ਹਾਂ ਨਾਲ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚੇਗਾ। ਉਧਰ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …