ਅਮਨ ਅਰੋੜਾ ਨੇ ਕਿਸਾਨਾਂ ਦੇ ਹਿੱਤਾਂ ‘ਚ ਉਠਾਏ ਕਦਮ ਦਾ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਖੇਤੀ ਬਿੱਲਾਂ ‘ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿਤਾਂ ਵਿਚ ਉਠਾਏ ਹਰ ਕਦਮ ਦਾ ਸਵਾਗਤ ਕਰਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਐਮ.ਐਸ.ਪੀ ਉੱਤੇ ਸਰਕਾਰੀ ਖ਼ਰੀਦ ਕਰਨ ਦੀ ਗਰੰਟੀ ਨੂੰ ਵੀ ਕਾਨੂੰਨੀ ਦਾਇਰੇ ਹੇਠ ਲਿਆਵੇ। ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਤੀ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ ਭਵਿੱਖ ਦੇ ਤੌਖਲਿਆਂ ਦੇ ਮੱਦੇਨਜ਼ਰ ਪੰਜਾਬ ਦੀ ਕਮਾਈ ਵਿਚ ਵਾਧਾ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ ਆਪਣੇ ਦਮ ‘ਤੇ ਐਮ.ਐਸ.ਪੀ ਉੱਤੇ ਯਕੀਨੀ ਖ਼ਰੀਦ ਕਰਨ ਦੇ ਸਮਰੱਥ ਹੋ ਸਕੇ। ਇਸ ਲਈ ਮਾਫ਼ੀਆ ਖ਼ਤਮ ਕਰਨਾ ਪਵੇਗਾ। ਇਸ ਤੋਂ ਪਹਿਲਾਂ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸਾਰੀ ਰਾਤ ਧਰਨਾ ਵੀ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਮੁੱਦਾ ਪੰਜਾਬ ਵਿਚ ਗੰਭੀਰ ਬਣਿਆ ਹੋਇਆ ਹੈ ਪਰ ਸਰਕਾਰ ਇਸ ਪ੍ਰਤੀ ਚਿੰਤਤ ਨਹੀਂ ਹੈ।
Home / ਪੰਜਾਬ / ਐਮ.ਐਸ.ਪੀ. ‘ਤੇ ਖ਼ੁਦ ਦਾਣਾ-ਦਾਣਾ ਖ਼ਰੀਦਣ ਦੀ ਗਰੰਟੀ ਨੂੰ ਵੀ ਕਾਨੂੰਨੀ ਦਾਇਰੇ ਹੇਠ ਲਿਆਵੇ ਪੰਜਾਬ ਸਰਕਾਰ
Check Also
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਕਿਹਾ : ਚੰਡੀਗੜ੍ਹ ਪੰਜਾਬ ਦਾ ਹੈ, ਅਸੀਂ ਇਕ ਇੰਚ ਵੀ ਜਗ੍ਹਾ ਕਿਸੇ ਨੂੰ ਨਹੀਂ ਦਿਆਂਗੇ …