
ਮੁੱਖ ਮੰਤਰੀ ਦੇ ਫੈਸਲੇ ਨੂੰ ਦੱਸਿਆ ਇਤਿਹਾਸਕ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਅੱਜ ਸਦਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖੂਬ ਪ੍ਰਸੰਸਾ ਕੀਤੀ। ਕੈਪਟਨ ਅਮਰਿੰਦਰ ਵਲੋਂ ਖੇਤੀ ਕਾਨੂੰਨਾਂ ਖਿਲਾਫ ਲਏ ਸਟੈਂਡ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਜੋ ਫੈਸਲਾ ਕੈਪਟਨ ਨੇ ਕੀਤਾ ਹੈ, ਉਸ ਦੀ ਗੂੰਜ ਪੂਰੇ ਦੇਸ਼ ਵਿਚ ਸੁਣਾਈ ਦੇਵੇਗੀ, ਉਨ੍ਹਾਂ ਨੇ ਇਸ ਨੂੰ ਇਤਿਹਾਸਕ ਫੈਸਲਾ ਦੱਸਿਆ। ਧਿਆਨ ਰਹੇ ਕਿ ਅਕਸਰ ਹੀ ਕੈਪਟਨ ਅਮਰਿੰਦਰ ਦੇ ਖਿਲਾਫ ਬੋਲਣ ਵਾਲੇ ਸਿੱਧੂ ਨੇ ਅੱਜ ਮੁੱਖ ਮੰਤਰੀ ਦੇ ਹੱਕ ਵਿਚ ਗੱਲ ਕੀਤੀ। ਵਿਧਾਨ ਸਭਾ ਵਿਚ ਬੋਲਦਿਆਂ ਸਿੱਧੂ ਨੇ ਆਖਿਆ ਕਿ ਖੇਤੀ ਕਾਨੂੰਨਾਂ ਖਿਲਾਫ ਮੁੱਖ ਮੰਤਰੀ ਦਾ ਫੈਸਲਾ ਕੇਂਦਰ ਦਾ ਕਾਲੇ ਕਾਨੂੰਨਾਂ ਦੇ ਮੂੰਹ ‘ਤੇ ਚਪੇੜ ਹੈ ਅਤੇ ਇਸ ਚਪੇੜ ਦੀ ਗੂੰਜ ਸਾਰੇ ਹਿੰਦੁਸਤਾਨ ਵਿਚ ਸੁਣਾਈ ਦੇਵੇਗੀ। ਸਦਨ ਵਿਚ ਹਾਜ਼ਰ ਮੰਤਰੀਆਂ ਨੇ ਸਿੱਧੂ ਦਾ ਸਵਾਗਤ ਮੇਜ਼ ਥਪਥਪਾ ਕੇ ਕੀਤਾ।