![](https://parvasinewspaper.com/wp-content/uploads/2020/10/8-5-300x200.jpg)
ਜੇ ਕੋਈ ਐਮ.ਐਸ.ਪੀ. ਤੋਂ ਘੱਟ ਫਸਲ ਖਰੀਦਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਸਜ਼ਾ ਮਿਲੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬਿੱਲ ਪਾਸ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਿੰਨੋ ਖੇਤੀ ਬਿੱਲ ਕਿਸਾਨਾਂ ਅਤੇ ਬਿਨਾ ਜ਼ਮੀਨ ਵਾਲੇ ਮਜ਼ਦੂਰਾਂ ਦੇ ਹਿੱਤਾਂ ਦੇ ਖਿਲਾਫ ਹਨ। ਇਸਦੇ ਚੱਲਦਿਆਂ ਖੇਤੀ ਕਾਨੂੰਨਾਂ ਖਿਲਾਫ ਅਮਰਿੰਦਰ ਸਰਕਾਰ ਨੇ ਆਪਣੇ 3 ਬਿੱਲ ਪੇਸ਼ ਕੀਤੇ। ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਿਆਂਦੇ ਗਏ ਮਤੇ ਵਿਚ ਪ੍ਰਾਈਵੇਟ ਖਰੀਦਦਾਰਾਂ ਲਈ ਸਖਤ ਪ੍ਰਬੰਧ ਕੀਤੇ ਗਏ ਹਨ। ઠਐਮ.ਐਸ.ਪੀ. ਤੋਂ ਘੱਟ ਕੋਈ ਵੀ ਖਰੀਦਦਾਰ ਫਸਲ ਨਹੀਂ ਖਰੀਦੇਗਾ। ਜੇ ਕੋਈ ਐਮ.ਐਸ.ਪੀ. ਤੋਂ ਘੱਟ ਫਸਲ ਖਰੀਦਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਸਜ਼ਾ ਮਿਲੇਗੀ। ਵਿਵਾਦ ਹੋਣ ‘ਤੇ ਕਿਸਾਨ ਅਦਾਲਤ ਦਾ ਦਰਵਾਜ਼ਾ ਖੜਕਾ ਸਕਣਗੇ।