Breaking News
Home / ਪੰਜਾਬ / ਕੈਪਟਨ ਅਮਰਿੰਦਰ ਖੇਤੀ ਕਾਨੂੰਨਾਂ ਖਿਲਾਫ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਪਹੁੰਚੇ ਰਾਜਪਾਲ ਕੋਲ – ਰਾਸ਼ਟਰਪਤੀ ਕੋਲੋਂ ਵੀ ਮੰਗਿਆ ਸਮਾਂ

ਕੈਪਟਨ ਅਮਰਿੰਦਰ ਖੇਤੀ ਕਾਨੂੰਨਾਂ ਖਿਲਾਫ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਪਹੁੰਚੇ ਰਾਜਪਾਲ ਕੋਲ – ਰਾਸ਼ਟਰਪਤੀ ਕੋਲੋਂ ਵੀ ਮੰਗਿਆ ਸਮਾਂ

ਭਾਜਪਾ ਦੇ ਦੋ ਵਿਧਾਇਕਾਂ ਨੇ ਕੀਤਾ ਕਿਨਾਰਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਾਰੀਆਂ ਧਿਰਾਂ ਨੂੰ ਲੈ ਕੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਕੋਲ ਪਹੁੰਚੇ ਅਤੇ ਪਾਸ ਕੀਤੇ ਬਿੱਲਾਂ ਦੀਆਂ ਕਾਪੀਆਂ ਰਾਜਪਾਲ ਨੂੰ ਸੌਂਪੀਆਂ। ਉਨ੍ਹਾਂ ਰਾਜਪਾਲ ਨੂੰ ਇਨ੍ਹਾਂ ਬਿੱਲਾਂ ‘ਤੇ ਦਸਤਖਤ ਕਰਨ ਅਤੇ ਮਨਜੂਰੀ ਦੇਣ ਦੀ ਵੀ ਅਪੀਲ ਕੀਤੀ। ਕੈਪਟਨ ਅਮਰਿੰਦਰ ਨੇ ਮੀਡੀਆ ਨੂੰ ਦੱਸਿਆ ਕਿ ਰਾਜਪਾਲ ਨੇ ਇਸ ਸਬੰਧੀ ਭਰੋਸਾ ਵੀ ਦਿੱਤਾ ਹੈ। ਧਿਆਨ ਰਹੇ ਕਿ ਪੰਜਾਬ ਦੇ 117 ਵਿਧਾਇਕਾਂ ਵਿਚੋਂ 115 ਵਿਧਾਇਕਾਂ ਨੇ ਖੇਤੀ ਕਾਨੂੰਨਾਂ ਖਿਲਾਫ ਇਕਜੁੱਟਤਾ ਦਿਖਾਈ ਅਤੇ ਸਿਰਫ ਭਾਜਪਾ ਦੇ ਦੋ ਵਿਧਾਇਕਾਂ ਨੇ ਸਦਨ ਵਿਚ ਹਾਜ਼ਰੀ ਨਹੀਂ ਭਰੀ। ਇਸ ਮੌਕੇ ਕੈਪਟਨ ਨੇ ਕਿਹਾ ਕਿ ਉਨ੍ਹਾਂ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ 2 ਤੋਂ 5 ਨਵੰਬਰ ਦਰਮਿਆਨ ਸਮਾਂ ਮੰਗਿਆ ਹੈ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਦੇ ਵਿਧਾਇਕਾਂ ਨੂੂੰ ਨਾਲ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਨੇ ਉਨ੍ਹਾਂ ਸਾਰੀਆਂ ਧਿਰਾਂ ਦਾ ਸਵਾਗਤ ਕੀਤਾ ਜਿਹੜੀਆਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਨਾਲ ਇਕਜੁੱਟ ਹੋਈਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਪੰਜਾਬ ਸਰਕਾਰ ਦੇ ਫੈਸਲੇ ਦਾ ਸਮਰਥਨ ਕੀਤਾ ਅਤੇ ਕਿਸਾਨਾਂ ਦੇ ਹਿੱਤਾਂ ਵਿਚ ਖੜ੍ਹਨ ਦੀ ਗੱਲ ਕਹੀ ਹੈ।

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ

325 ਸਿੱਖ ਸ਼ਰਧਾਲੂਆਂ ਨੂੰ ਹੀ ਮਿਲਿਆ ਵੀਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ …