Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਵਿਧਾਨ ਸਭਾ ‘ਚ ਪਾਸ

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਵਿਧਾਨ ਸਭਾ ‘ਚ ਪਾਸ

Image Courtesy :jagbani(punjabkesari)

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾਇਆ
ਕੈਪਟਨ ਅਮਰਿੰਦਰ ਨੇ ਕਿਹਾ – ਕਿਸਾਨਾਂ ਲਈ ਅਸਤੀਫ਼ਾ ਦੇਣ ਲਈ ਵੀ ਹਾਂ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲਿਆਂਦੇ ਗਏ ਬਿਲ ਪਾਸ ਕਰ ਦਿੱਤੇ ਗਏ। ਇਸ ਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਇਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦਿਆਂ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਮੁੱਖ ਮੰਤਰੀ ਨੇ ਇਸ ਮੌਕੇ ਖੇਤੀ ਕਾਨੂੰਨਾਂ ਕਾਰਨ ਸੂਬੇ ਦੀ ਅਮਨ ਸ਼ਾਂਤੀ ਭੰਗ ਹੋਣ ਅਤੇ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਪ੍ਰਤੀ ਬੇਇਨਸਾਫੀ ਦੇ ਖ਼ਿਲਾਫ਼ ਅਸਤੀਫਾ ਦੇਣ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਢਿੱਡ ‘ਤੇ ਹਮਲਾ ਬਰਦਾਸ਼ਤ ਨਹੀਂ ਕਰ ਸਕਦਾ। ਕੈਪਟਨ ਅਮਰਿੰਦਰ ਹੋਰਾਂ ਕਿਹਾ ਕਿ “ਮੈਂ ਅਸਤੀਫ਼ਾ ਦੇਣ ਤੋਂ ਨਹੀਂ ਡਰਦਾ ਅਤੇ ਮੈਂ ਆਪਣੀ ਸਰਕਾਰ ਨੂੰ ਬਰਖਾਸਤ ਕੀਤੇ ਜਾਣ ਤੋਂ ਵੀ ਨਹੀਂ ਡਰਦਾ ਪਰ ਮੈਂ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦਿਆਂਗਾ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …