ਬੀ.ਐਸ.ਐਫ. ਦੇ ਜਵਾਨਾਂ ਨੇ ਕੀਤੀ ਫਾਇਰਿੰਗ
ਗੁਰਦਾਸਪੁਰ/ਬਿਊਰੋ ਨਿਊਜ਼
ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਪਾਕਿਸਤਾਨ ਵਲੋਂ ਆਏ ਡਰੋਨ ‘ਤੇ ਫਾਇਰਿੰਗ ਕਰ ਦਿੱਤੀ। ਜ਼ਿਕਰਯੋਗ ਹੈ ਕਿ ਦੋ ਹਫਤੇ ਪਹਿਲਾਂ ਵੀ ਗੁਰਦਾਸਪੁਰ ਸਰਹੱਦ ‘ਤੇ ਪੰਜ ਵਾਰ ਪਾਕਿ ਵਲੋਂ ਡਰੋਨ ਨੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਇਸ ਸਬੰਧੀ ਬੀ.ਐੱਸ.ਐੱਫ. ਦੇ ਸੀਨੀਅਰ ਅਧਿਕਾਰੀ ਰਾਜੇਸ ਸ਼ਰਮਾ ਨੇ ਦੱਸਿਆ ਕਿ ਬੀ.ਐਸ.ਐਫ. ਵੱਲੋਂ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨੇੜੇ ਉਡ ਰਹੇ ਡਰੋਨ ‘ਤੇ ਗੋਲੀਆਂ ਚਲਾ ਕੇ ਭਾਰਤ ਵੱਲ ਦਾਖਲ ਹੋਣ ਦੀ ਕੋਸ਼ਿਸ਼ ਨੂੰ ਨਕਾਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਡਰੋਨ ਸੀਮਾ ‘ਤੇ ਲਗਾਈ ਕੰਡਿਆਲੀ ਤਾਰ ਪਾਰ ਕਰਕੇ ਭਾਰਤ ਵਾਲੇ ਪਾਸੇ ਆਇਆ ਤਾਂ ਜਵਾਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਕਾਰਨ ਡਰੋਨ ਵਾਪਸ ਪਾਕਿ ਵੱਲ ਚਲਾ ਗਿਆ। ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਪਾਕਿ ਵਲੋਂ ਰਚੀਆਂ ਜਾ ਰਹੀਆਂ ਸਾਜਿਸ਼ਾਂ ਦੀ ਘੋਖ ਕੀਤੀ ਜਾ ਰਹੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …