ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਸਿੱਧੂ ਬਾਰੇ ਬੋਲਣ ਤੋਂ ਪਾਸਾ ਵੱਟਿਆ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸਦੇ ਬਾਵਜੂਦ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਿੱਧੂ ਬਾਰੇ ਕੁਝ ਬੋਲਣਾ ਨਹੀਂ ਚਾਹੁੰਦੇ। ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਸੁਖਬੀਰ ਸਿੰਘ ਬਾਦਲ ਕੋਲੋਂ ਸਿੱਧੂ ਸਬੰਧੀ ਕਈ ਸਵਾਲ ਪੁੱਛੇ, ਪਰ ਸੁਖਬੀਰ ਬਾਦਲ ਇਨ੍ਹਾਂ ਸਾਰੇ ਸਵਾਲਾਂ ਤੋਂ ਟਾਲਾ ਵੱਟ ਗਏ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੀ ਸਾਰੀ ਹੀ ਲੀਡਰਸ਼ਿੱਪ ਸਿੱਧੂ ਬਾਰੇ ਬੋਲਣ ਤੋਂ ਕਤਰਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇੱਕ ਰਣਨੀਤੀ ਤਹਿਤ ਸ਼੍ਰੋਮਣੀ ਅਕਾਲੀ ਦਲ ਸਿੱਧੂ ਦੇ ਮਾਮਲੇ ‘ਤੇ ਕੁਝ ਬੋਲ ਨਹੀਂ ਰਿਹਾ।
ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫਰੰਸ ਵਿਚ ਆਮ ਆਦਮੀ ਪਾਰਟੀ ਨੂੰ ਫਿਰ ਟੋਪੀ ਵਾਲੇ ਕਹਿ ਕੇ ਬੁਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਦੀਆਂ ਅਥਾਹ ਕੀਮਤਾਂ ਘਟਾਈਆਂ ਹਨ ਜਦੋਂ ਕਿ ਦਿੱਲੀ ਵਿਚ ਸਨਅਤਕਾਰਾਂ ਕੋਲੋਂ ਪੰਜਾਬ ਨਾਲੋਂ ਦੁੱਗਣੇ ਬਿੱਲ ਵਸੂਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਦਿੱਲੀ ਸਰਕਾਰ ਦੀ ਕਾਰਗੁਜ਼ਾਰੀ ਦੀ ਛਾਣਬੀਣ ਕਰਨੀ ਚਾਹੀਦੀ ਹੈ ਕਿਉਂਕਿ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਤੋਂ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਨਸ਼ੇ ਵਿਚ ਪੰਜਾਬ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ ਜਦੋਂ ਕਿ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿਚ ਨਸ਼ਾ ਘੱਟ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …