ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਆ ਨਿਸ਼ਾਨੇ ‘ਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਚੀਨ ਮਾਮਲੇ ‘ਤੇ ਅੱਜ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲਿਆ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਲੰਘੇ ਕੱਲ੍ਹ ਦੇਸ਼ ਨੂੰ ਸੰਬੋਧਨ ਕੀਤਾ ਸੀ। ਇਸ ਦੇ ਚੱਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਚੀਨ ‘ਤੇ ਇਕ ਵੀ ਸ਼ਬਦ ਨਹੀਂ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਚੀਨ ਦਾ ਨਾਮ ਲੈਣ ਤੋਂ ਡਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਚੀਨ ਦਾ ਨਾਮ ਇਸ ਕਰਕੇ ਨਹੀਂ ਲੈ ਰਹੇ ਕਿ ਲੋਕਾਂ ਦਾ ਧਿਆਨ ਚੀਨ ਵੱਲ ਨਾ ਜਾਵੇ ਕਿ ਚੀਨ ਨੇ ਸਾਡੀ ਜ਼ਮੀਨ ‘ਤੇ ਕਬਜ਼ਾ ਕਰ ਲਿਆ ਹੈ। ਰਾਹੁਲ ਨੇ ਦੱਸਿਆ ਕਿ ਚੀਨ ਨੇ ਸਾਡੀ 1200 ਸੁਕੇਅਰ ਕਿਲੋਮੀਟਰ ਜ਼ਮੀਨ ‘ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਮੋਦੀ ਕੋਲ ਇਸ ‘ਤੇ ਬੋਲਣ ਲਈ ਇਕ ਵੀ ਸ਼ਬਦ ਨਹੀਂ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …