ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਰਕਾਰ ਤੋਂ ਐਮ.ਐਸ.ਪੀ. ਦੀ ਗਰੰਟੀ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਖੇਤੀ ਕਾਨੂੰਨਾਂ ਦਾ ਮਾਮਲਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਬਿੱਲ ਲਿਆਂਦੇ ਹਨ ਅਤੇ ਭਾਜਪਾ ਤੋਂ ਬਿਨਾ ਸਾਰੀਆਂ ਰਾਜਨੀਤਕ ਧਿਰਾਂ ਨੇ ਕੈਪਟਨ ਸਰਕਾਰ ਦਾ ਸਾਥ ਦਿੱਤਾ ਹੈ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ ਕਰਕੇ ਹੀ ਪੰਜਾਬ ਸਰਕਾਰ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕਾਂਗਰਸ ਲੱਡੂ ਵੰਡ ਰਹੀ ਹੈ, ਇਹ ਕੋਈ ਜਿੱਤ ਨਹੀਂ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਬਿੱਲ ਲੈ ਕੇ ਆਈ ਹੈ ਉਹ ਕੇੰਦਰ ਸਰਕਾਰ ਦੇ ਬਿੱਲਾਂ ਵਿਚ ਸਿਰਫ ਅਮੇਂਡਮੈਂਟ ਹੈ। ਇਸ ਦੇ ਨਾਲ ਹੀ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿੱਲਾਂ ਦੀ ਕਾਪੀ ਨਾ ਦੇਣ ਪਿੱਛੇ ਕੋਈ ਨਾ ਕੋਈ ਚਾਲ ਸੀ ਅਤੇ ਕੈਪਟਨ ਅਮਰਿੰਦਰ ਦੀ ਭਾਜਪਾ ਸਰਕਾਰ ਨਾਲ ਮਿਲੀਭੁਗਤ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …