ਕੈਪਟਨ ਅਮਰਿੰਦਰ ਬੋਲੇ – ਅਸੀਂ ਕਿਸਾਨਾਂ ਲਈ ਕੁਝ ਵੀ ਕਰਨ ਲਈ ਹਾਂ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਸੀ, ਜੋ ਅੱਜ ਸੰਪੰਨ ਹੋ ਗਿਆ ਅਤੇ ਇਸ ਦੌਰਾਨ ਕੁੱਲ 7 ਬਿੱਲ ਪਾਸ ਹੋਏ ਹਨ। ਇਸ ਵਿਸ਼ੇਸ ਇਜਲਾਸ ਦੌਰਾਨ ਭਾਜਪਾ ਤੋਂ ਇਲਾਵਾ ਬਾਕੀ ਸਾਰੀਆਂ ਧਿਰਾਂ ਇਕਜੁੱਟ ਰਹੀਆਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦਾ ਤਿੰਨ ਰੋਜ਼ਾ ਵਿਸ਼ੇਸ਼ ਇਜਲਾਸ ਸੰਪੰਨ ਹੋਣ ਉਪਰੰਤ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਤਰਜ਼ ‘ਤੇ ਦਿੱਲੀ ਸਰਕਾਰ ਵੀ ਅਜਿਹਾ ਬਿੱਲ ਪਾਸ ਕਰੇ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਲਈ ਕੁੱਝ ਵੀ ਕਰਨ ਲਈ ਤਿਆਰ ਹਾਂ, ਚਾਹੇ ਦਿੱਲੀ ਸਾਨੂੰ ਬਰਖ਼ਾਸਤ ਹੀ ਕਰ ਦੇਵੇ। ਕੈਪਟਨ ਨੇ ਕਿਹਾ ਕਿ ਜੋ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਜਾ ਕੇ ਰਾਜਪਾਲ ਨੂੰ ਬਿੱਲ ਦੇ ਕੇ ਆਈਆਂ ਸਨ ਤੇ ਬਾਹਰ ਆ ਕੇ ਮੀਡੀਆ ਨੂੰ ਕੁੱਝ ਹੋਰ ਬਿਆਨਬਾਜ਼ੀ ਕਰ ਰਹੀਆਂ ਹਨ ਇਹ ਉਨ੍ਹਾਂ ਦਾ ਦੋਹਰਾ ਚਿਹਰਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਦਾ ਧੰਨਵਾਦ ਕੀਤਾ। ਸੰਸਦ ਦੀ ਕਾਰਵਾਈ ਦੇ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕਾਂ ਨਾਲ ਲੰਚ ਵੀ ਕੀਤਾ ਗਿਆ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …