Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਦਿੱਤਾ ਲਾਂਘਾ

ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਦਿੱਤਾ ਲਾਂਘਾ

Image Courtesy :jagbani(punjabkesari)

ਬਾਕੀ ਪ੍ਰਦਰਸ਼ਨ ਪਹਿਲਾਂ ਵਾਂਗ ਹੀ ਰਹੇਗਾ ਜਾਰੀ
ਰਿਲਾਇੰਸ ਪੰਪ ਦੇ ਡੀਲਰਾਂ ਨੇ ਕਿਸਾਨ ਜਥੇਬੰਦੀਆਂ ਦੀ ਬੈਠਕ ‘ਚ ਪਹਿਲਾਂ ਕੀਤਾ ਹੰਗਾਮਾ ਫਿਰ ਮੰਗੀ ਮੁਆਫੀ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਚ ਕੀਤੀ ਗਈ ਅਹਿਮ ਮੀਟਿੰਗ ਦੌਰਾਨ ਕਈ ਫ਼ੈਸਲੇ ਲਏ ਗਏ। ਇਸ ਦੌਰਾਨ ਰੇਲ ਰੋਕੋ ਅੰਦੋਲਨ ਵਿਚ ਢਿੱਲ ਦੇਣ ਦਾ ਫੈਸਲਾ ਕੀਤਾ ਗਿਆ ਹੈ ਅਤੇ 5 ਨਵੰਬਰ ਤੱਕ ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਵਲੋਂ 27 ਅਕਤੂਬਰ ਨੂੰ ਦਿੱਲੀ ਵਿਚ ਹੋ ਰਹੀ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ ਹਿੱਸਾ ਲਿਆ ਜਾਵੇਗਾ, ਜਿਸ ਦੌਰਾਨ ਅਗਲੇ ਸੰਘਰਸ਼ ਦੀ ਰੂਪ ਰੇਖਾ ਤੈਅ ਹੋਣੀ ਹੈ। ਮੀਟਿੰਗ ਦੌਰਾਨ ਭਾਜਪਾ ਆਗੂਆਂ ਦੀ ਵੱਡੇ ਪੱਧਰ ‘ਤੇ ਘੇਰਾਬੰਦੀ ਕੀਤੇ ਜਾਣ ਦਾ ਫ਼ੈਸਲਾ ਲਿਆ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਟੋਲ ਪਲਾਜ਼ਿਆ ‘ਤੇ ਧਰਨੇ ਲਗਾਤਾਰ ਜਾਰੀ ਰਹਿਣਗੇ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਉਧਰ ਦੂਜੇ ਪਾਸੇ ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਮਾਲਕਾਂ ਵਲੋਂ ਹੰਗਾਮਾ ਵੀ ਕੀਤਾ ਗਿਆ। ਪੰਪ ਮਾਲਕਾਂ ਨੇ ਇਲਜ਼ਾਮ ਲਗਾਇਆ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਬਾਅਦ ਪੰਪ ਮਾਲਕਾਂ ਨੇ ਕਿਸਾਨਾਂ ਤੋਂ ਮੁਆਫੀ ਵੀ ਮੰਗੀ ਅਤੇ ਕਿਹਾ ਕਿ ਅਸੀਂ ਕਿਸਾਨਾਂ ਦੇ ਸੰਘਰਸ਼ ਦੇ ਖਿਲਾਫ ਨਹੀਂ ਹਾਂ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …