ਲੌਂਗੋਵਾਲ ਨੇ ਕੀਤੀ ਨਿੰਦਾ
ਅੰਮ੍ਰਿਤਸਰ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਿੰਡ ਮੈਂਮੋਰਾ (ਜ਼ਿਲ੍ਹਾ ਲਖਨਊ) ਵਿੱਚ ਇੱਕ ਪੁਰਾਤਨ ਗੁਰਦੁਆਰੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਯੋਗੀ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖ਼ਿਆਲ ਰੱਖਣ ਲਈ ਆਖਿਆ ਹੈ। ਇਹ ਗੁਰਦੁਆਰਾ 1958 ਵਿਚ ਹੋਂਦ ਵਿੱਚ ਆਇਆ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਪੀ ਸਰਕਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸਰਕਾਰਾਂ ਗੁਰੂ ਘਰਾਂ ਦੇ ਰਸਤੇ ਬੰਦ ਨਹੀਂ ਬਲਕਿ ਪੱਕੇ ਕਰਦੀਆਂ ਹਨ ਤਾਂ ਕਿ ਸ਼ਰਧਾਲੂਆਂ ਨੂੰ ਦਰਸ਼ਨਾਂ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਦੁੱਖ ਦੀ ਗੱਲ ਹੈ ਕਿ ਸਿੱਖ ਦੀਆਂ ਵੋਟਾਂ ਪ੍ਰਾਪਤ ਕਰਕੇ ਸੱਤਾ ਵਿਚ ਆਈ ਯੋਗੀ ਸਰਕਾਰ ਆਪਣੇ ਸੂਬੇ ਵਿਚ ਘੱਟ ਗਿਣਤੀਆਂ ਦੇ ਧਰਮ ਸਥਾਨ ਨੂੰ ਜਾਂਦਾ ਰਸਤਾ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਕਾਫ਼ੀ ਪੁਰਾਣਾ ਹੈ ਤੇ ਪ੍ਰਸ਼ਾਸਨ ਵੱਲੋਂ ਇਸ ਨੂੰ ਜਾਂਦਾ ਰਸਤਾ ਜੇਸੀਬੀ ਮਸ਼ੀਨ ਨਾਲ ਪੁੱਟ ਕੇ ਉੱਥੇ ਕੰਧ ਕਰ ਦਿੱਤੀ ਗਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …