![](https://parvasinewspaper.com/wp-content/uploads/2020/09/4-3-300x203.jpg)
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲਾਂ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਮੁਮਕਿਨ ਨਹੀਂ। ਮਾਨ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕਣਕ-ਝੋਨੇ ਸਮੇਤ ਸਾਰੀਆਂ ਫ਼ਸਲਾਂ ਐੱਮਐੱਸਪੀ ‘ਤੇ ਖ਼ੁਦ ਖ਼ਰੀਦ ਦੀ ਗਾਰੰਟੀ ਵਾਲਾ ਆਪਣਾ ਕਾਨੂੰਨ ਬਣਾਵੇ, ਜਿਸ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨੋਂ ਬਿੱਲ ਕੇਂਦਰ ਦੇ ਕਾਨੂੰਨਾਂ ਵਿਚ ਕੀਤੀ ਮਹਿਜ਼ ਸੋਧ ਹੈ, ਜਿਸ ‘ਤੇ ਹਾਲੇ ਰਾਜਪਾਲ ਨੇ ਵੀ ਦਸਤਖ਼ਤ ਨਹੀਂ ਕੀਤੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ।