-17.4 C
Toronto
Friday, January 30, 2026
spot_img
Homeਪੰਜਾਬਅਰਵਿੰਦ ਕੇਜਰੀਵਾਲ ਕੱਲ੍ਹ ਸ਼ਾਮ ਪਹੁੰਚਣਗੇ ਅੰਮ੍ਰਿਤਸਰ

ਅਰਵਿੰਦ ਕੇਜਰੀਵਾਲ ਕੱਲ੍ਹ ਸ਼ਾਮ ਪਹੁੰਚਣਗੇ ਅੰਮ੍ਰਿਤਸਰ

Arvind Kejrwal copy copy29 ਜੁਲਾਈ ਨੂੰ ਅੰਮ੍ਰਿਤਸਰ ਅਦਾਲਤ ‘ਚ ਹੈ ਪੇਸ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਕੱਲ੍ਹ ਸ਼ਾਮ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਖਿਲਾਫ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕਰਵਾਏ ਗਏ ਮਾਣਹਾਨੀ ਦੇ ਕੇਸ ਵਿੱਚ 29 ਜੁਲਾਈ ਨੂੰ ਪੇਸ਼ੀ ਭੁਗਤਨ ਲਈ ਆ ਰਹੇ ਹਨ। ਉਨ੍ਹਾਂ ਦੇ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਦਿੱਲੀ ਡਾਇਲਾਗ ਦੇ ਚੇਅਰਮੈਨ ਆਸ਼ੀਸ਼ ਖੇਤਾਨ ਵੀ ਪਹੁੰਚ ਰਹੇ ਹਨ।
ਜਾਣਕਾਰੀ ਮੁਤਾਬਕ ਕੱਲ੍ਹ ਅੰਮ੍ਰਿਤਸਰ ਤੋਂ ਦਿੱਲੀ ਗਈ ਪੁਲਿਸ ਟੀਮ ਵੱਲੋਂ ਉਨ੍ਹਾਂ ਨੂੰ ਸੀ.ਐਮ. ਹਾਊਸ ਵਿੱਚ ਸੰਮਨ ਰਿਸੀਵ ਕਰਵਾਏ ਗਏ ਸਨ। ਜਦੋਂ ਪੁਲਿਸ ਵੱਲੋਂ ਸੰਮਨ ਰਿਸੀਵ ਕਰਵਾਏ ਗਏ, ਉਸ ਵੇਲੇ ਸੰਜੇ ਸਿੰਘ ਤੇ ਆਸ਼ੀਸ਼ ਖੇਤਾਨ ਵੀ ਉੱਥੇ ਹੀ ਮੌਜੂਦ ਸਨ। ਸੰਮਨ ਰਿਸੀਵ ਕਰਨ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਅਦਾਲਤ ਵਿੱਚ ਜ਼ਰੂਰ ਪੇਸ਼ ਹੋਣਗੇ। ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਉਹ ਕਿੱਥੇ ਜਾਣਗੇ ਤੇ ਉਨ੍ਹਾਂ ਦਾ ਹੋਰ ਕੀ ਪ੍ਰੋਗਰਾਮ ਹੈ, ਇਸ ਬਾਰੇ ਨਾ ਕਿਸੇ ਪਾਰਟੀ ਨੇਤਾ ਨੂੰ ਤੇ ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਵੱਲੋਂ ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ ਨੂੰ ਦੇਖਦਿਆਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ।

RELATED ARTICLES
POPULAR POSTS