-19.4 C
Toronto
Friday, January 30, 2026
spot_img
Homeਭਾਰਤਯੂਪੀ ਦੀ ਯੋਗੀ ਸਰਕਾਰ ਨੇ ਗੁਰਦੁਆਰੇ ਦਾ ਰਸਤਾ ਕੀਤਾ ਬੰਦ

ਯੂਪੀ ਦੀ ਯੋਗੀ ਸਰਕਾਰ ਨੇ ਗੁਰਦੁਆਰੇ ਦਾ ਰਸਤਾ ਕੀਤਾ ਬੰਦ

Image Courtesy :jagbani(punjabkesari)

ਲੌਂਗੋਵਾਲ ਨੇ ਕੀਤੀ ਨਿੰਦਾ
ਅੰਮ੍ਰਿਤਸਰ : ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਿੰਡ ਮੈਂਮੋਰਾ (ਜ਼ਿਲ੍ਹਾ ਲਖਨਊ) ਵਿੱਚ ਇੱਕ ਪੁਰਾਤਨ ਗੁਰਦੁਆਰੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਯੋਗੀ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖ਼ਿਆਲ ਰੱਖਣ ਲਈ ਆਖਿਆ ਹੈ। ਇਹ ਗੁਰਦੁਆਰਾ 1958 ਵਿਚ ਹੋਂਦ ਵਿੱਚ ਆਇਆ ਸੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਪੀ ਸਰਕਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ। ਲੌਂਗੋਵਾਲ ਨੇ ਕਿਹਾ ਕਿ ਸਰਕਾਰਾਂ ਗੁਰੂ ਘਰਾਂ ਦੇ ਰਸਤੇ ਬੰਦ ਨਹੀਂ ਬਲਕਿ ਪੱਕੇ ਕਰਦੀਆਂ ਹਨ ਤਾਂ ਕਿ ਸ਼ਰਧਾਲੂਆਂ ਨੂੰ ਦਰਸ਼ਨਾਂ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਦੁੱਖ ਦੀ ਗੱਲ ਹੈ ਕਿ ਸਿੱਖ ਦੀਆਂ ਵੋਟਾਂ ਪ੍ਰਾਪਤ ਕਰਕੇ ਸੱਤਾ ਵਿਚ ਆਈ ਯੋਗੀ ਸਰਕਾਰ ਆਪਣੇ ਸੂਬੇ ਵਿਚ ਘੱਟ ਗਿਣਤੀਆਂ ਦੇ ਧਰਮ ਸਥਾਨ ਨੂੰ ਜਾਂਦਾ ਰਸਤਾ ਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਕਾਫ਼ੀ ਪੁਰਾਣਾ ਹੈ ਤੇ ਪ੍ਰਸ਼ਾਸਨ ਵੱਲੋਂ ਇਸ ਨੂੰ ਜਾਂਦਾ ਰਸਤਾ ਜੇਸੀਬੀ ਮਸ਼ੀਨ ਨਾਲ ਪੁੱਟ ਕੇ ਉੱਥੇ ਕੰਧ ਕਰ ਦਿੱਤੀ ਗਈ ਹੈ।

RELATED ARTICLES
POPULAR POSTS