ਕੁਲਭੂਸ਼ਣ ਜਾਧਵ ਦੀ ਸਜ਼ਾ ‘ਤੇ ਸਮੀਖਿਆ ਲਈ ਬਿੱਲ ਨੂੰ ਦਿੱਤੀ ਮਨਜੂਰੀ
ਇਸਲਾਮਾਬਾਦ : ਪਾਕਿ ਨੈਸ਼ਨਲ ਅਸੈਂਬਲੀ ਦੀ ਕਾਨੂੰਨ ਅਤੇ ਨਿਆਂ ਸਬੰਧੀ ਕਮੇਟੀ ਨੇ ਕੁਲਭੂਸ਼ਣ ਜਾਧਵ ਦੀ ਸਜ਼ਾ ‘ਤੇ ਸਮੀਖਿਆ ਕਰਨ ਲਈ ਇਕ ਬਿੱਲ ਨੂੰ ਮਨਜੂਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਸੈਨਿਕ ਅਦਾਲਤ ਨੇ ਭਾਰਤ ਦੇ ਨੇਵੀ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਈ ਹੋਈ ਹੈ। ਜਾਣਕਾਰੀ ਅਨੁਸਾਰ ਇਸ ਬਿੱਲ ਦਾ ਨਾਮ ‘ਇੰਟਰਨੈਸ਼ਨਲ ਕੋਰਟ ਆਫ ਜਸਟਿਸ (ਸਮੀਖਿਆ ਅਤੇ ਪੁਨਰਵਿਚਾਰ)’ ਹੈ। ਵਿਰੋਧੀ ਧਿਰ ਵਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ, ਫਿਰ ਵੀ ਪਾਕਿ ਦੀ ਨੈਸ਼ਨਲ ਅਸੈਂਬਲੀ ਦੀ ਕਾਨੂੰਨ ਅਤੇ ਨਿਆਂ ਸਬੰਧੀ ਸਥਾਈ ਕਮੇਟੀ ਨੇ ਚਰਚਾ ਕੀਤੀ ਅਤੇ ਇਸ ਬਿੱਲ ਨੂੰ ਮਨਜੂਰੀ ਦਿੱਤੀ ਹੈ। ਕਮੇਟੀ ਦੀ ਬਹਿਸ ਵਿਚ ਹਿੱਸਾ ਲੈਂਦਿਆਂ ਕਾਨੂੰਨ ਮੰਤਰੀ ਫਰੋਗ ਨਸੀਮ ਨੇ ਕਿਹਾ ਕਿ ਬਿੱਲ ਨੂੰ ਅੰਤਰਰਾਸ਼ਟਰੀ ਅਦਾਲਤ ਦੇ ਨਿਰਦੇਸ਼ਾਂ ਦੇ ਪਾਲਣ ਵਿਚ ਪੇਸ਼ ਕੀਤਾ ਗਿਆ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …