Breaking News
Home / ਦੁਨੀਆ / ਪਾਕਿ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਭਾਰਤ ਵਿਚ ਰਹਿੰਦੇ ਸਿੱਖਾਂ ਨੂੰ ਦਿੱਤਾ ਸੱਦਾ

ਪਾਕਿ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਭਾਰਤ ਵਿਚ ਰਹਿੰਦੇ ਸਿੱਖਾਂ ਨੂੰ ਦਿੱਤਾ ਸੱਦਾ

ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਪਹੁੰਚਦੀਆਂ ਹਨ ਸੰਗਤਾਂ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਭਾਰਤ ਵਿਚ ਰਹਿੰਦੇ ਸਿੱਖ ਸ਼ਰਧਾਲੂਆਂ ਨੂੰ ਪਾਕਿ ਆਉਣ ਦਾ ਸੱਦਾ ਦਿੱਤਾ ਹੈ।ઠਪ੍ਰਕਾਸ਼ ਪੁਰਬ ‘ਤੇ ਤਿੰਨ ਰੋਜ਼ਾ ਸਮਾਗਮ 27 ਨਵੰਬਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ੁਰੂ ਹੋਣਗੇ। ਹਰ ਸਾਲ ਭਾਰਤ ਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂ ਪ੍ਰਕਾਸ਼ ਪੁਰਬ ‘ਤੇ ਪਾਕਿਸਤਾਨ ਪੁੱਜਦੇ ਹਨ ਪ੍ਰੰਤੂ ਇਸ ਵਾਰ ਕਰੋਨਾ ਕਾਰਨ ਇਨ੍ਹਾਂ ਸਮਾਗਮਾਂ ਵਿਚ ਘੱਟ ਸ਼ਰਧਾਲੂਆਂ ਦੇ ਪੁੱਜਣ ਦੀ ਸੰਭਾਵਨਾ ਹੈ।
ਜਾਣਕਾਰੀ ਅਨੁਸਾਰ ਭਾਰਤੀ ਸ਼ਰਧਾਲੂਆਂ ਨੂੰ ਇਸ ਵਾਰ ਪੰਜ ਦਿਨਾਂ ਦਾ ਵੀਜ਼ਾ ਦਿੱਤਾ ਜਾਵੇਗਾ ਤੇ ਉਨ੍ਹਾਂ ਲਈ ਕਰੋਨਾ ਟੈਸਟ ਨੈਗੇਟਿਵ ਦਾ ਸਰਟੀਫਿਕੇਟ ਨਾਲ ਲੈ ਕੇ ਆਉਣਾ ਜ਼ਰੂਰੀ ਹੈ। ਇਸ ਦੌਰਾਨ ਓਕਾਫ ਬੋਰਡ ਨੇ ਵੀ ਪ੍ਰਕਾਸ਼ ਪੁਰਬ ‘ਤੇ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਹੈ।

Check Also

ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਬਣੀ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਕਮਲਾ ਨੇ ਤਿੰਨ ਦਿਨਾਂ ’ਚ 2 ਹਜ਼ਾਰ ਕਰੋੜ ਦਾ ਫੰਡ ਕੀਤਾ ਇਕੱਠਾ ਵਾਸ਼ਿੰਗਟਨ/ਬਿਊਰੋ ਨਿਊਜ਼ : …