Breaking News
Home / ਦੁਨੀਆ / ਟਰੰਪ ਪ੍ਰਸ਼ਾਸਨ ਦੇ ਐੱਚ-1ਬੀ ਵੀਜ਼ਾ ਸਬੰਧੀ ਨਵੇਂ ਨੇਮਾਂ ਨੂੰ ਚੁਣੌਤੀ

ਟਰੰਪ ਪ੍ਰਸ਼ਾਸਨ ਦੇ ਐੱਚ-1ਬੀ ਵੀਜ਼ਾ ਸਬੰਧੀ ਨਵੇਂ ਨੇਮਾਂ ਨੂੰ ਚੁਣੌਤੀ

ਵਾਸ਼ਿੰਗਟਨ : ਯੂਐੱਸ ਚੈਂਬਰਜ਼ ਆਫ ਕਾਮਰਸ ਅਤੇ ਨੈਸ਼ਨਲ ਐਸੋਸੀਏਸ਼ਨ ਆਫ ਮੈਨੂਫੈਕਚਰਰਜ਼ ਸਣੇ ਕਈ ਜਥੇਬੰਦੀਆਂ ਨੇ ਟਰੰਪ ਪ੍ਰਸ਼ਾਸਨ ਦੇ ਐੱਚ-1ਬੀ ਵੀਜ਼ਾ ਸਬੰਧੀ ਸੱਜਰੇ ਨੇਮਾਂ ਖ਼ਿਲਾਫ਼ ਅਦਾਲਤ ਤੱਕ ਪਹੁੰਚ ਕੀਤੀ ਹੈ। ਇਨ੍ਹਾਂ ਜਥੇਬੰਦੀਆਂ ਨੇ ਨਵੇਂ ਨੇਮਾਂ ਨੂੰ ‘ਮਨਮਾਨੇ’ ਅਤੇ ‘ਬੇਤਰਤੀਬੇ’ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਅਮਰੀਕਾ ਵਿੱਚ ਹੁਨਰਮੰਦ ਪਰਵਾਸ ਨੂੰ ਕਮਜ਼ੋਰ ਕਰਨਗੇ।
ਇਸ ਮਹੀਨੇ ਦੇ ਸ਼ੁਰੂ ਵਿੱਚ ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਗੈਰ-ਪਰਵਾਸੀ ਵੀਜ਼ਾ ਪ੍ਰੋਗਰਾਮ ‘ਤੇ ਨਵੀਆਂ ਪਾਬੰਦੀਆਂ ਐਲਾਨੀਆਂ ਸਨ, ਜਿਸ ਬਾਰੇ ਕਿਹਾ ਗਿਆ ਸੀ ਕਿ ਅਜਿਹਾ ਅਮਰੀਕੀ ਕਾਮਿਆਂ ਦੀ ਰੱਖਿਆ ਕਰਨ, ਉਨ੍ਹਾਂ ਦੀ ਇਮਾਨਦਾਰੀ ਵਿਚ ਭਰੋਸਾ ਪ੍ਰਗਟਾਉਣ ਅਤੇ ਐੱਚ-1ਬੀ ਪਟੀਸ਼ਨਾਂ ਕੇਵਲ ਯੋਗ ਲਾਭਪਾਤਰੀਆਂ ਤੇ ਪਟੀਸ਼ਨਰਾਂ ਲਈ ਯਕੀਨੀ ਬਣਾਉਣ ਖ਼ਾਤਰ ਕੀਤਾ ਗਿਆ ਹੈ। ਇਸ ਕਦਮ ਨਾਲ ਹਜ਼ਾਰਾਂ ਭਾਰਤੀ ਆਈਟੀ ਪ੍ਰੋਫੈਸ਼ਨਲ ਪ੍ਰਭਾਵਿਤ ਹੋਣਗੇ। ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਜੇਕਰ ਐੱਚ-1ਬੀ ਵੀਜ਼ਿਆਂ ਸਬੰਧੀ ਨੁਕਸਾਨਦਾਇਕ ਅਤੇ ਬੇਤਰਤੀਬੇ ਨੇਮਾਂ ਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਅਮਰੀਕਾ ਆਧਾਰਿਤ ਹਜ਼ਾਰਾਂ ਕਾਮੇ ਪ੍ਰਭਾਵਿਤ ਹੋਣਗੇ ਅਤੇ ਉਤਪਾਦਕਾਂ ਦੀ ਬੇਹੱਦ ਹੁਨਰਮੰਦ ਕਾਮਿਆਂ ਦੀ ਭਰਤੀ ਕਰਨ ਦੀ ਸਮਰੱਥਾ ‘ਤੇ ਮਾੜਾ ਅਸਰ ਪਾਉਣਗੇ। ઠਅਮਰੀਕਾ ਦੇ ਲੇਬਰ ਵਿਭਾਗ ਦੇ ਐੱਚ-1ਬੀ ਵੀਜ਼ਿਆਂ ਸਬੰਧੀ ਤਾਜ਼ਾ ਨੇਮਾਂ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਵਾਲੀਆਂ 17 ਜਥੇਬੰਦੀਆਂ ਵਿੱਚ ਯੂਨੀਵਰਸਿਟੀਆਂ ਅਤੇ ਕਾਰੋਬਾਰ ਵੀ ਸ਼ਾਮਲ ਹਨ।

Check Also

ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …