ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਰਾਜ ਗਾਇਕ ਹੰਸ ਰਾਜ ਹੰਸ ਨੂੰ ਪਾਰਟੀ ਦੇ ਸਭਿਆਚਾਰਕ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਪ੍ਰਮੁੱਖ ਗਾਇਕ ਬਲਕਾਰ ਸਿੰਘ ਸਿੱਧੂ ਅਤੇ ਸਤਵਿੰਦਰ ਕੌਰ ਬਿੱਟੀ ਨੂੰ ਵਾਈਸ ਚੇਅਰਮੈਨ ਲਾਇਆ ਹੈ। ਦੱਸਣਯੋਗ ਹੈ ਕਿ ਇਹ ਤਿੰਨੇ ਗਾਇਕ ਪਿਛਲੇ ਸਮੇਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ।