ਐਡਮੰਟਨ/ਬਿਊਰੋ ਨਿਊਜ਼ : ਅਲਬਰਟਾ ਦੀ ਮਿਊਂਸਪਲ ਅਫੇਅਰਜ਼ ਮੰਤਰੀ ਦੇ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅਲਬਰਨਾ ਦੇ ਪ੍ਰੀਮੀਅਰ ਜੇਸਨ ਕੇਨੀ ਆਪਣੇ ਘਰ ਵਿੱਚ ਆਈਸੋਲੇਟ ਹੋ ਗਏ ਹਨ।
ਕੇਨੀ ਦੇ ਬੁਲਾਰੇ ਨੇ ਆਖਿਆ ਕਿ ਮਿਊਂਸਪਲ ਅਫੇਅਰਜ਼ ਮੰਤਰੀ ਟਰੇਸੀ ਐਲਰਡ ਦੇ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਕੇਨੀ ਨੇ ਸੈਲਫ ਆਈਸੋਲੇਸ਼ਨ ਦਾ ਫੈਸਲਾ ਲਿਆ। ਇਸ ਤੋਂ ਠੀਕ ਪਹਿਲਾਂ ਕੇਨੀ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਦੇ ਰਹੇ ਸਨ। ਉਨ੍ਹਾਂ ਦੇ ਡਿਪਟੀ ਪ੍ਰੈੱਸ ਸਕੱਤਰ ਹੈਰੀਸਨ ਫਲੇਮਿੰਗ ਨੇ ਇੱਕ ਬਿਆਨ ਵਿੱਚ ਆਖਿਆ ਕਿ ਕਿਸੇ ਤਰ੍ਹਾਂ ਦੇ ਲੱਛਣ ਨਜ਼ਰ ਨਾ ਆਉਣ ਦੇ ਬਾਵਜੂਦ ਪ੍ਰੀਮੀਅਰ ਵੱਲੋਂ ਅਹਿਤਿਆਤਨ ਟੈਸਟ ਆਦਿ ਕਰਵਾਏ ਜਾ ਰਹੇ ਹਨ।
ਫਲੇਮਿੰਗ ਨੇ ਆਖਿਆ ਕਿ ਐਲਰਡ ਵੀਕੈਂਡ ਤੋਂ ਹੀ ਆਈਸੋਲੇਸ਼ਨ ਵਿੱਚ ਸੀ ਕਿਉਂਕਿ ਉਨ੍ਹਾਂ ਦਾ ਕੋਈ ਨਜ਼ਦੀਕੀ ਪਾਜ਼ੀਟਿਵ ਆ ਗਿਆ ਸੀ। ਜਦੋਂ ਐਲਰਡ ਦਾ ਟੈਸਟ ਪਾਜ਼ੀਟਿਵ ਆਇਆ ਉਸੇ ਵੇਲੇ ਹੀ ਕੇਨੀ ਵੀ ਸੈਲਫ ਆਈਸੋਲੇਸ਼ਨ ਵਿੱਚ ਚਲੇ ਗਏ। ਐਲਰਡ ਦੇ ਸੰਪਰਕ ਵਿੱਚ ਆਉਣ ਵਾਲੇ ਹੋਰਨਾਂ ਲੋਕਾਂ ਨੂੰ ਵੀ ਆਈਸੋਲੇਟ ਹੋਣ ਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …