4.7 C
Toronto
Friday, October 31, 2025
spot_img
Homeਦੁਨੀਆਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀ ਵਿਦਿਆਰਥੀ ਗ੍ਰਿਫ਼ਤਾਰ

ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀ ਵਿਦਿਆਰਥੀ ਗ੍ਰਿਫ਼ਤਾਰ

ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀਆਂ ਫੈਡਰਲ ਲਾਅ ਐਨਫੋਰਸਮੈਂਟ ਏਜੰਸੀਆਂ ਨੇ ਮੁਲਕ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀਆਂ ਸਮੇਤ ਕੁੱਲ 15 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰੀਕਾ ਦੇ ਪਰਵਾਸ ਤੇ ਕਸਟਮ ਅਧਿਕਾਰੀਆਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਸਟਨ, ਵਾਸ਼ਿੰਗਟਨ, ਹਿਊਸਟਨ, ਨੇਵਾਰਕ, ਨੈਸ਼ਵਿਲੇ, ਐੱਫ.ਲੋਡਰਡੇਲ, ਪਿਟਸਬਰਗ ਤੇ ਹੈਰਿਸਬਰਗ ਤੋਂ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਦੋ ਲਿਬੀਅਨ, ਇਕ-ਇਕ ਸੇਨੇਗਲੀ ਤੇ ਬੰਗਲਾਦੇਸ਼ੀ ਵਿਦਿਆਰਥੀ ਵੀ ਸ਼ਾਮਲ ਹਨ। ਅਧਿਕਾਰੀਆਂ ਮੁਤਾਬਕ ਇਨ੍ਹਾਂ ਵਿਦਿਆਰਥੀਆਂ ਨੂੰ ਆਪਟੀਕਲ ਇਲਿਊਜ਼ਨ ਮੁਹਿੰਮ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਗੈਰ ਪਰਵਾਸੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਜੋ ਆਪਟੀਕਲ ਪ੍ਰੈਕਟੀਕਲ ਟਰੇਨਿੰਗ (ਓਪੀਟੀ) ਪ੍ਰੋਗਰਾਮ ਦਾ ਇਸਤੇਮਾਲ ਕਰਕੇ ਅਮਰੀਕਾ ਵਿੱਚ ਰਹੀ ਜਾਂਦੇ ਹਨ।

RELATED ARTICLES
POPULAR POSTS