ਬੀ.ਐਸ.ਐਫ. ਦੇ ਜਵਾਨਾਂ ਨੇ ਕੀਤੀ ਫਾਇਰਿੰਗ ਤੇ ਡਰੋਨ ਵਾਪਸ ਮੁੜਿਆ
ਗੁਰਦਾਸਪੁਰ/ਬਿਊਰੋ ਨਿਊਜ਼
ਡੇਰਾ ਬਾਬਾ ਨਾਨਕ ਵਿਚ ਮੇਤਲਾ ਪੋਸਟ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਅੱਜ ਤੜਕਸਾਰ ਇਕ ਵਾਰੀ ਫਿਰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ। ਪਾਕਿ ਦੀ ਇਸ ਕੋਸ਼ਿਸ਼ ਨੂੰ ਬੀ. ਐਸ. ਐਫ. ਦੇ ਜਵਾਨਾਂ ਵਲੋਂ ਨਾਕਾਮ ਕਰ ਦਿੱਤਾ ਗਿਆ। ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਜਦੋਂ ਪਾਕਿ ਵਲੋਂ ਆਉਂਦੇ ਡਰੋਨ ਨੂੰ ਦੇਖਿਆ ਤਾਂ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਡਰੋਨ ਪਾਕਿ ਵੱਲ ਵਾਪਸ ਚਲਾ ਗਿਆ। ਇਸੇ ਦੌਰਾਨ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਬੀਐਸਐਫ ਦੇ ਆਈ.ਜੀ. ਮਹਿਪਾਲ ਯਾਦਵ ਅਤੇ ਡੀਆਈਜੀ ਰਾਜੇਸ਼ ਸ਼ਰਮਾ ਸਰਹੱਦ ‘ਤੇ ਪਹੁੰਚੇ ਅਤੇ ਸਰਚ ਅਭਿਆਨ ਚਲਾਇਆ ਗਿਆ ਹੈ। ਧਿਆਨ ਰਹੇ ਕਿ ਪਾਕਿ ਡਰੋਨ ਵਲੋਂ ਸੱਤਵੀਂ ਵਾਰ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਬੀਐਸਐਫ ਦੇ ਜਵਾਨਾਂ ਨੇ ਪਾਕਿ ਦੇ ਘਟੀਆ ਇਰਾਦਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …