ਦਿੱਲੀ ਦੇ ਫੋਰਟਿਸ ਐਸਕਾਰਟ ਹਸਪਤਾਲ ‘ਚ ਚੱਲ ਰਿਹਾ ਇਲਾਜ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਨੂੰ ਕ੍ਰਿਕਟ ਦੀ ਖੇਡ ਵਿਚ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਕਪਿਲ ਦੇਵ ਨੂੰ ਅੱਜ ਸਵੇਰੇ ਦਿਲ ਦਾ ਦੌਰਾ ਪਿਆ। ਨਵੀਂ ਦਿੱਲੀ ਸਥਿਤ ਫੋਰਟਿਸ ਐਸਕਾਰਟ ਹਸਪਤਾਲ ਵਿਚ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਹੈ। ਦੱਸਿਆ ਗਿਆ ਕਿ ਕਪਿਲ ਦੇਵ ਦੀ ਸਿਹਤ ਵਿਚ ਪਹਿਲਾਂ ਨਾਲੋਂ ਸੁਧਾਰ ਹੋੇ ਰਿਹਾ ਹੈ। ਹਰਿਆਣਾ ਹਰਿਕੇਨ ਦੇ ਨਾਮ ਨਾਲ ਮਸ਼ਹੂਰ ਕਪਿਲ ਦੇਵ ਦੀ ਅਗਵਾਈ ਵਾਲੀ ਕ੍ਰਿਕਟ ਟੀਮ ਨੇ 1983 ਵਿਚ ਵੈਸਟ ਇੰਡੀਜ਼ ਨੂੰ ਹਰਾ ਕੇ ਵਿਸ਼ਵ ਕੱਪ ਜਿੱਤਿਆ ਸੀ। ਕਪਿਲ ਦੇਵ ਦੇਸ਼ ਦੇ ਨੌਜਵਾਨਾਂ ਨੂੰ ਕ੍ਰਿਕਟਰ ਬਣਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਕ੍ਰਿਕਟ ਜਗਤ ਨਾਲ ਜੁੜੀਆਂ ਤਮਾਮ ਸ਼ਖ਼ਸੀਅਤਾਂ ਨੇ ਕਪਿਲ ਦੇਵ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
Check Also
ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਹੋਏ ਸੇਵਾਮੁਕਤ
ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਸਨ ਵਿਨੀ ਮਹਾਜਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀ …