ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਕੀਤੀ ਗੱਲ
ਮੋਹਾਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਪਾਰਟੀ ਦੇ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕੀਤਾ ਗਿਆ। ਇਸ ਕਮੇਟੀ ਵਿਚ ਵੱਖ-ਵੱਖ ਵਰਗਾਂ ਨਾਲ ਸਬੰਧਿਤ 14 ਨੌਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਦੀ ਵਿਚਾਰਧਾਰਾ ਨੂੰ ਨੌਜਵਾਨਾਂ ਤੇ ਹੋਰ ਵਰਗਾਂ ਵਿੱਚ ਲੈ ਕੇ ਜਾਵੇਗੀ। ਇਸ ਸਬੰਧੀ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਕਮੇਟੀ ਹੋਰ ਕਮੇਟੀਆਂ ਨਾਲ ਤਾਲਮੇਲ ਬਣਾ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਪੰਜਾਬ ਦੇ ਵੱਖ-ਵੱਖ ਕੋਨਿਆਂ ਵਿੱਚ ਪਹੁੰਚਾਉਣ ਦਾ ਕਾਰਜ ਕਰੇਗੀ। ਢੀਂਡਸਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਰਾਜਨੀਤੀ ਵਿਚ ਉਨ੍ਹਾਂ ਦੀ ਸ਼ਮੂਲੀਅਤ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ ਨੌਜਵਾਨਾਂ ਨਾਲ ਤਾਲਮੇਲ ਬਣਾ ਕੇ ਭਵਿੱਖ ਦੀ ਯੋਜਨਾਬੰਦੀ ਦੇ ਕਾਰਜ ਨੂੰ ਨੇਪਰੇ ਚਾੜ੍ਹੇਗੀ। ਇਸ ਕਮੇਟੀ ਦਾ ਭਵਿੱਖ ਵਿੱਚ ਵਿਸਥਾਰ ਵੀ ਕੀਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਸਾਡੀ ਪਾਰਟੀ ਨੌਜਵਾਨਾਂ ਨੂੰ ਵਧੇਰੇ ਮੌਕੇ ਪ੍ਰਦਾਨ ਕਰੇਗੀ ਤਾਂ ਜੋ ਉਹ ਨਵੀਂ ਸੋਚ ਨਾਲ ਪੰਜਾਬ ਅਤੇ ਦੇਸ਼ ਦੀ ਸੇਵਾ ਕਰ ਸਕਣ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …