17 C
Toronto
Sunday, October 19, 2025
spot_img
Homeਪੰਜਾਬਸੰਗਰੂਰ ਦੇ ਪਿੰਡ ਜੰਡਾਲੀ 'ਚ ਵੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਸੰਗਰੂਰ ਦੇ ਪਿੰਡ ਜੰਡਾਲੀ ‘ਚ ਵੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਫਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਜੱਲਾ ‘ਚ ਬੇਅਦਬੀਆਂ ਦੇ ਦੋਸ਼ੀ ਨੂੰ ਪੰਜ ਦਿਨਾਂ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਇਕ ਵਾਰ ਫਿਰ ਤੋਂ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ ਹਨ। ਇਸ ਦੇ ਚੱਲਦਿਆਂ ਸੰਗਰੂਰ ਵਿਚ ਪੈਂਦੇ ਕਸਬਾ ਅਹਿਮਦਗੜ੍ਹ ਨੇੜਲੇ ਪਿੰਡ ਜੰਡਾਲੀ ਕਲਾਂ ‘ਚ ਪਵਿੱਤਰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ 6 ਵਜੇ ਸੈਰ ਤੋਂ ਵਾਪਸ ਆ ਰਹੇ ਪਿੰਡ ਦੇ ਵਾਸੀ ਜਸਪ੍ਰੀਤ ਸਿੰਘ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਪਏ ਸਨ। ਜਸਪ੍ਰੀਤ ਸਿੰਘ ਨੇ ਤੁਰੰਤ ਖਿੱਲਰੇ ਅੰਗਾਂ ਨੂੰ ਇਕੱਤਰ ਕਰਕੇ ਇਸਦੀ ਇਤਲਾਹ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪੁੱਜੀ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੀ ਪੱਧਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਫਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲਾ ਵਿਚ ਪਿਛਲੇ ਦਿਨੀਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਕਥਿਤ ਦੋਸ਼ੀ ਦੀ ਅੱਜ ਮੁੜ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ । ਇਸ ਤੋਂ ਬਾਅਦ ਅਦਾਲਤ ਨੇ ਦੋਸ਼ੀ ਨੂੰ ਪੰਜ ਦਿਨਾਂ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

RELATED ARTICLES
POPULAR POSTS