
ਸਿਮਰਜੀਤ ਬੈਂਸ ਨੇ ਕਿਹਾ – ਕੇਂਦਰ ਸਰਕਾਰ ਦੇ ਦਫਤਰਾਂ ਨੂੰ ਲਗਾਓ ਤਾਲੇ
ਲੁਧਿਆਣਾ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੇ ਚੱਲਦਿਆਂ ਸਿਆਸੀ ਪਾਰਟੀਆਂ ਸਿਆਸਤ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦੀ ਤਾਕ ਵਿਚ ਹਨ। ਇਹ ਪ੍ਰਗਟਾਵਾ ਲੁਧਿਆਣਾ ਵਿਚ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਕਾਂਗਰਸ ਸਰਕਾਰ ਦੀ ਦੋਗਲੀ ਨੀਤੀ ਬਾਰੇ ਆਵਾਜ਼ ਬੁਲੰਦ ਕੀਤੀ ਹੈ। ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ ਨੂੰ ਤਾਲੇ ਲਗਾਓ ਅਤੇ ਕੇਂਦਰੀ ਵਿਭਾਗਾਂ ਦਾ ਬਾਈਕਾਟ ਕਰੋ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਵਿਧਾਨ ਸਭਾ ਦੇ ਅੰਦਰਲੀ ਕਾਰਵਾਈ ਦੀ ਵੀਡੀਓ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੀ ਜਨਤਾ ਨੂੰ ਪਤਾ ਲੱਗ ਸਕੇ ਕਿ ਕਾਂਗਰਸ, ਅਕਾਲੀ ਤੇ ‘ਆਪ’ ਵਾਲੇ ਆਪਸ ਵਿਚ ਰਲੇ ਹੋਏ ਹਨ।