ਮੋਗਾ ‘ਚ ਕਿਸਾਨਾਂ ਨੇ ਅਡਾਨੀ ਦੇ ਗੋਦਾਮਾਂ ‘ਚੋਂ ਅਨਾਜ ਭਰਨ ਆਈ ਮਾਲ ਗੱਡੀ ਰੋਕੀ
ਮੋਗਾ/ਬਿਊਰੋ ਨਿਊਜ਼
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਲੰਘੇ ਕੱਲ੍ਹ ਕੋਲੇ ਤੇ ਖਾਦਾਂ ਆਦਿ ਦੀ ਢੋਆ ਢੁਆਈ ਲਈ ਮਾਲ ਗੱਡੀਆਂ ਚੱਲਣ ਦੀ ਇਜਾਜ਼ਤ ਦਿੱਤੀ ਸੀ, ਪਰ ਕਿਸਾਨਾਂ ਵਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਅੱਜ ਦੁਪਹਿਰੇ ਮੋਗਾ ‘ਚ ਅਡਾਨੀ ਦੇ ਗੁਦਾਮ ਵਿਚੋਂ ਅਨਾਜ ਭਰਨ ਆਈ ਮਾਲ ਗੱਡੀ ਕਿਸਾਨਾਂ ਨੇ ਪਲਾਂਟ ਅੰਦਰ ਹੀ ਰੋਕ ਦਿੱਤੀ। ਇਸ ਮੌਕੇ ਰੋਹ ਵਿਚ ਆਏ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਉਧਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿੱਚ ਲੱਗੇ ਪ੍ਰਾਈਵੇਟ ਭਾਈਵਾਲੀ ਵਾਲੇ ਸਭ ਤੋਂ ਵੱਡੇ ਤਾਪਘਰ ‘ਤਲਵੰਡੀ ਸਾਬੋ ਪਾਵਰ ਪਲਾਂਟ’ ਨੂੰ ਜਾਂਦੀਆਂ ਰੇਲਵੇ ਲਾਈਨਾਂ ਰੋਕ ਦਿੱਤੀਆਂ। ਜਥੇਬੰਦੀ ਨੇ ਪਹਿਲਾਂ ਥਰਮਲ ਪਲਾਂਟ ਦੇ ਮੁੱਖ ਗੇਟ ਸਾਹਮਣੇ ਧਰਨਾ ਲਗਾਇਆ ਹੋਇਆ ਸੀ, ਪਰ ਅੱਜ ਅਚਨਚੇਤ ਹੀ ਥਰਮਲ ਨੂੰ ਜਾਂਦੇ ਰੇਲ ਮਾਰਗ ‘ਤੇ ਧਰਨਾ ਲਗਾ ਦਿੱਤਾ। ਧਿਆਨ ਰਹੇ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਕਾਲੇ ਕਾਨੂੰਨਾਂ ਦਾ ਕਿਸਾਨ ਜਥੇਬੰਦੀਆਂ ਵਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …