22.2 C
Toronto
Sunday, June 7, 2026
spot_img
Homeਪੰਜਾਬਮੋਦੀ ਦਾ ਪੁਤਲਾ ਫੂਕ ਕੇ ਕਿਸਾਨ ਮਨਾਉਣ ਲੱਗੇ ਦੁਸਹਿਰਾ

ਮੋਦੀ ਦਾ ਪੁਤਲਾ ਫੂਕ ਕੇ ਕਿਸਾਨ ਮਨਾਉਣ ਲੱਗੇ ਦੁਸਹਿਰਾ

ਅੰਮ੍ਰਿਤਸਰ ਦੇ ਦੇਵੀਦਾਸਪੁਰਾ ‘ਚ ਖੇਤੀ ਕਾਨੂੰਨਾਂ ਖਿਲਾਫ ਬੀਬੀਆਂ ਦਾ ਹੋਇਆ ਵੱਡਾ ਇਕੱਠ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਮ੍ਰਿਤਸਰ ਵਿਚ ਨਿੱਤਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅੰਦੋਲਨ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਕਿਸਾਨਾਂ ਦਾ ਦੇਵੀਦਾਸਪੁਰ ਵਿਚ ਰੇਲ ਰੋਕੋ ਅੰਦੋਲਨ ਚੱਲ ਰਿਹਾ ਹੈ ਅਤੇ ਅੰਦੋਲਨ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਜਥੇਬੰਦੀ ਵੱਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਬੀਬੀਆਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਜਥੇਬੰਦੀ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਦੁਸਹਿਰਾ ਮਨਾਇਆ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ ਖ਼ਤਮ ਨਾ ਕਰਨ ਦਾ ਫੈਸਲਾ ਕੀਤਾ। ਜਦਕਿ ਬਾਕੀ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਪੀਲ ‘ਤੇ ਆਪੋ ਆਪਣਾ ਅੰਦੋਲਨ ਖ਼ਤਮ ਕਰ ਦਿੱਤਾ ਸੀ। ਕਿਸਾਨ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਨੇ ਕਿ ਜਿਹੜੇ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ।

RELATED ARTICLES
POPULAR POSTS