ਕਿਹਾ – ਧਾਰਾ 370 ਤੇ ਖੇਤੀ ਕਾਨੂੰਨਾਂ ਦੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਾਂਗੇ
ਰਾਹੁਲ ਗਾਂਧੀ ਬੋਲੇ – ਮੋਦੀ ਨੂੰ ਹੁਣ ਸਹੀ ਜਵਾਬ ਦੇਵੇਗਾ ਬਿਹਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਵਿੱਚ ਆਪਣੀ ਪਲੇਠੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਫ ਤੌਰ ‘ਤੇ ਧਮਕੀ ਦਿੰਦਿਆਂ ਕਿਹਾ ਕਿ ਦੇਸ਼ ਸੰਵਿਧਾਨ ਦੀ ਧਾਰਾ 370 ਅਤੇ ਖੇਤੀ ਸਬੰਧੀ ਤਿੰਨ ਨਵੇਂ ਕਾਨੂੰਨਾਂ ਬਾਰੇ ਫੈਸਲਿਆਂ ਤੋਂ ਪਿੱਛੇ ਨਹੀਂ ਹਟੇਗਾ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਹਾਜ਼ਰੀ ਵਿੱਚ ਰੋਹਤਾਸ ਵਿੱਚ ਚੋਣ ਰੈਲੀ ਦੌਰਾਨ ਮੋਦੀ ਨੇ ਇਨ੍ਹਾਂ ਦੋਵਾਂ ਮੁੱਦਿਆਂ ‘ਤੇ ਕਾਂਗਰਸ ਸਮੇਤ ਵਿਰੋਧੀ ਧਿਰਾਂ ਦੇ ਰੁਖ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਲੰਮੇ ਸਮੇਂ ਤੋਂ ਜੰਮੂ ਤੇ ਕਸ਼ਮੀਰ ‘ਚੋਂ ਧਾਰਾ 370 ਹਟਾਉਣ ਦੇ ਫੈਸਲੇ ਦੀ ਉਡੀਕ ਕਰ ਰਿਹਾ ਸੀ ਅਤੇ ਇਹ ਫੈਸਲਾ ਐੱਨਡੀਏ ਦੀ ਸਰਕਾਰ ਨੇ ਲਿਆ। ਇਸੇ ਦੌਰਾਨ ਰਾਹੁਲ ਗਾਂਧੀ ਨੇ ਵੀ ਬਿਹਾਰ ‘ਚ ਚੋਣ ਰੈਲੀਆਂ ਦੌਰਾਨ ਨਰਿੰਦਰ ਮੋਦੀ ‘ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਹੁਣ ਬਿਹਾਰ ਦੀ ਜਨਤਾ ਮੋਦੀ ਨੂੰ ਸਹੀ ਜਵਾਬ ਦੇਵੇਗੀ। ਰਾਹੁਲ ਨੇ ਕਿਹਾ ਕਿ ਜਿਸ ਵੀ ਸੂਬੇ ਵਿਚ ਕਾਂਗਰਸ ਦੀ ਸਰਕਾਰ ਹੈ, ਉਥੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …