20.1 C
Toronto
Sunday, July 19, 2026
spot_img
Homeਭਾਰਤਸੁਪਰੀਮ ਕੋਰਟ ਨੇ ਪਰਾਲੀ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦੇ ਫ਼ੈਸਲੇ 'ਤੇ...

ਸੁਪਰੀਮ ਕੋਰਟ ਨੇ ਪਰਾਲੀ ਦੀ ਨਿਗਰਾਨੀ ਲਈ ਕਮੇਟੀ ਬਣਾਉਣ ਦੇ ਫ਼ੈਸਲੇ ‘ਤੇ ਲਾਈ ਰੋਕ

Image Courtesy :jagbani(punjabkesari)

ਕੇਂਦਰ ਸਰਕਾਰ ਨੇ ਕਿਹਾ ਇਸ ਸਬੰਧੀ ਕਾਨੂੰਨ ਬਣਾਵਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀ ਨਿਗਰਾਨੀ ਲਈ ਜਸਟਿਸ ਮਦਨ ਬੀ. ਲੋਕੁਰ ਦੀ ਪ੍ਰਧਾਨਗੀ ਵਾਲੀ ਇਕ ਮੈਂਬਰੀ ਕਮੇਟੀ ਬਣਾਉਣ ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇੱਕ ਕਾਨੂੰਨ ਲਿਆ ਕੇ ਪਰਾਲੀ ਸਾੜਨ ਨੂੰ ਲੈ ਕੇ ਇਕ ਸਥਾਈ ਬਾਡੀ ਦਾ ਗਠਨ ਕੀਤਾ ਜਾਵੇਗਾ। ਇਸ ‘ਤੇ ਜਸਟਿਸ ਏ. ਐਸ. ਬੋਬਡੇ ਨੇ ਕਿਹਾ ਕਿ ਇਹ ਸਵਾਗਤ ਯੋਗ ਕਦਮ ਹੈ। ਇਹ ਇਕ ਅਜਿਹਾ ਮੁੱਦਾ ਹੈ, ਜਿਸ ‘ਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕ ਪ੍ਰਦੂਸ਼ਣ ਕਾਰਨ ਘੁੱਟਣ ਮਹਿਸੂਸ ਕਰ ਰਹੇ ਹਨ ਅਤੇ ਇਹ ਕੁਝ ਅਜਿਹਾ ਹੈ, ਜਿਸ ‘ਤੇ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਹੈ ਕਿ ਦਿੱਲੀ-ਐਨ. ਸੀ. ਆਰ. ਦੇ ਲੋਕਾਂ ਨੂੰ ਸਾਫ਼-ਸੁਥਰੀ ਹਵਾ ਮਿਲੇ।

RELATED ARTICLES
POPULAR POSTS