ਨਾਲ ਹੀ ਮਿਲ ਗਈ ਜ਼ਮਾਨਤ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀ. ਬੀ. ਆਈ. ਦੀ ਇਕ ਵਿਸ਼ੇਸ਼ ਅਦਾਲਤ ਨੇ 21 ਸਾਲ ਪੁਰਾਣੇ ਝਾਰਖੰਡ ਕੋਲਾ ਘੋਟਾਲਾ ਮਾਮਲੇ ਵਿਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਰੇ ਦੇ ਨਾਲ ਹੀ ਘੋਟਾਲੇ ਨਾਲ ਜੁੜੇ ਦੋ ਹੋਰ ਦੋਸ਼ੀਆਂ ਨੂੰ ਵੀ ਅਦਾਲਤ ਵਲੋਂ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ। ਅਦਾਲਤ ਨੇ ਸਜ਼ਾ ਦੇ ਨਾਲ-ਨਾਲ ਤਿੰਨਾਂ ਨੂੰ 10-10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਧਿਆਨ ਰਹੇ ਕਿ ਦਿਲੀਪ ਰੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਕੋਲਾ ਰਾਜ ਮੰਤਰੀ ਸਨ। ਇਸ ਤੋਂ ਬਾਅਦ ਦਿਲੀਪ ਰੇ ਅਤੇ ਹੋਰਨਾਂ ਵਿਅਕਤੀਆਂ ਨੂੰ ਸੀ. ਬੀ. ਆਈ. ਅਦਾਲਤ ਨੇ ਜ਼ਮਾਨਤ ਵੀ ਦੇ ਦਿੱਤੀ ਹੈ। ਅਦਾਲਤ ਨੇ ਸਾਰਿਆਂ ਨੂੰ 1-1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ।
Home / ਭਾਰਤ / ਕੋਲਾ ਘੋਟਾਲੇ ਦੇ ਮਾਮਲੇ ‘ਚ ਭਾਜਪਾ ਸਰਕਾਰ ਦੇ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਤਿੰਨ ਸਾਲ ਦੀ ਸਜ਼ਾ
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …