1.7 C
Toronto
Wednesday, January 7, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਮੀਤ ਹੇਅਰ ਨੂੰ ਪੰਜਾਬ ਦਾ ਯੂਥ ਵਿੰਗ ਪ੍ਰਧਾਨ...

ਆਮ ਆਦਮੀ ਪਾਰਟੀ ਨੇ ਮੀਤ ਹੇਅਰ ਨੂੰ ਪੰਜਾਬ ਦਾ ਯੂਥ ਵਿੰਗ ਪ੍ਰਧਾਨ ਕੀਤਾ ਨਿਯੁਕਤ

Image Courtesy :jagbani(punjabkesari)

ਤਿੰਨ ਉਪ ਪ੍ਰਧਾਨਾਂ ਦੀ ਵੀ ਹੋਈ ਨਿਯੁਕਤੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਚੱਲਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਬਰਨਾਲਾ ਤੋਂ ਨੌਜਵਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮੀਤ ਹੇਅਰ ਨਾਲ ਤਿੰਨ ਸੂਬਾ ਉਪ ਪ੍ਰਧਾਨ ਵੀ ਲਗਾਏ ਗਏ ਹਨ।ઠਜਾਣਕਾਰੀ ਅਨੁਸਾਰ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਇਨ੍ਹਾਂ ਨਿਯੁਕਤੀਆਂ ਦਾ ਰਸਮੀ ਐਲਾਨ ਕੀਤਾ। ਜਿਸ ਅਨੁਸਾਰ ਮੀਤ ਹੇਅਰ ਨੂੰ ਯੂਥ ਵਿੰਗ ਪੰਜਾਬ ਦਾ ਪ੍ਰਧਾਨ, ਸ਼ੈਰੀ ਕਲਸੀ, ਜਗਦੀਪ ਸਿੰਘ ਸੰਧੂ ਅਤੇ ਹਰਮੰਦਰ ਸਿੰਘ ਸੰਧੂ ਨੂੰ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਮੀਤ ਹੇਅਰ ਅਤੇ ਤਿੰਨੋ ਉਪ ਪ੍ਰਧਾਨਾਂ ਦੀ ਅਗਵਾਈ ਹੇਠ ਪਾਰਟੀ ਦਾ ਨੌਜਵਾਨ ਵਿੰਗ ਨੌਜਵਾਨਾਂ, ਕਿਸਾਨਾਂ ਸਮੇਤ ਸਾਰੇ ਵਰਗਾਂ ਲਈ ਹਰ ਮੁਹਾਜ਼ ‘ਤੇ ਡਟ ਕੇ ਲੜਾਈ ਲੜੇਗਾ।

RELATED ARTICLES
POPULAR POSTS