ਕਿਹਾ- ਬਦਲਾਖ਼ੋਰੀ ‘ਤੇ ਉੱਤਰੇ ਪ੍ਰਧਾਨ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਲਈ ਮਾਲ ਰੇਲ ਗੱਡੀਆਂ ਰੋਕੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਪ੍ਰਧਾਨ ਮੰਤਰੀ ਬੁਖਲਾ ਗਏ ਹਨ ਅਤੇ ਬਦਲਾਖੋਰੀ ‘ਤੇ ਉਤਰ ਆਏ ਹਨ। ਪਾਰਟੀ ਦਫਤਰ ਚੰਡੀਗੜ੍ਹ ਤੋਂ ਜਾਰੀ ਬਿਆਨ ‘ਚ ਭਗਵੰਤ ਨੇ ਕਿਹਾ ਕਿ ਇਹ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਇਕ ਸਾਜਿਸ਼ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਲਜ਼ਾਮ ਲਗਾਇਆ ਕਿ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ, ਕਿਉਂਕਿ ਮੋਦੀ ਨੂੰ ਆਪਣੇ ਅੰਬਾਨੀ-ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਹਿਤ ਜ਼ਿਆਦਾ ਪਿਆਰੇ ਹਨ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ ਹੋਰ ਚਾਰ ਦਿਨਾਂ ਲਈ ਪੰਜਾਬ ਵਿਚ ਮਾਲ ਰੇਲ ਗੱਡੀਆਂ ਦਾ ਆਉਣਾ ਬੰਦ ਕਰ ਦਿੱਤਾ ਹੈ।
Check Also
ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ
ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …