![](https://parvasinewspaper.com/wp-content/uploads/2020/10/be46b2cc-d396-4d17-ad18-0f0bc08c1444_Sangrur-railway-300x172.jpg)
ਦੇਵੀਦਾਸਪੁਰਾ ‘ਚ ਕਿਸਾਨਾਂ ਨੇ ਧਰਨੇ ਦੀ ਥਾਂ ਬਦਲੀ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਸੰਗਰੂਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ‘ਤੇ ਰੋਸ ਰੈਲੀ ਕਰਨ ਤੋਂ ਬਾਅਦ ਕਿਸਾਨ ਉੱਥੋਂ ਰੋਸ ਮਾਰਚ ਕਰਦੇ ਹੋਏ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ ਉਸਦੇ ਗੇਟ ਨੂੰ ਤਾਲਾ ਲਗਾ ਕੇ ਬੰਦ ਕਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਮਾਲ ਗੱਡੀਆਂ ਦੀ ਆਵਾਜਾਈ ‘ਤੇ ਰੋਕ ਲਾਉਣਾ ਸਾਬਤ ਕਰਦਾ ਹੈ ਕਿ ਉਹ ਪੂਰੇ ਪੰਜਾਬ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ। ਉਧਰ ਦੂਜੇ ਪਾਸੇ ਅੰਮ੍ਰਿਤਸਰ ਵਿਚ ਪੈਂਦੇ ਦੇਵੀਦਾਸਪੁਰਾ ਵਿਚ ਕਿਸਾਨਾਂ ਨੇ ਰੇਲਵੇ ਲਾਈਨ ‘ਤੇ ਲਗਾਏ ਧਰਨੇ ਦਾ ਸਥਾਨ ਬਦਲ ਦਿੱਤਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਧਰਨਾ ਨਿਰੰਤਰ ਜਾਰੀ ਰਹੇਗਾ ਪਰ ਧਰਨੇ ਦੀ ਰੂਪ-ਰੇਖਾ ਬਦਲੀ ਜਾ ਸਕਦੀ ਹੈ।