Breaking News
Home / ਭਾਰਤ / ਪੰਜਾਬ ‘ਚ ਮੋਦੀ ਦੇ ਪੁਤਲੇ ਫੂਕਣ ਤੋਂ ਭੜਕੀ ਭਾਜਪਾ

ਪੰਜਾਬ ‘ਚ ਮੋਦੀ ਦੇ ਪੁਤਲੇ ਫੂਕਣ ਤੋਂ ਭੜਕੀ ਭਾਜਪਾ

Image Courtesy :jagbani(punjabkesari)

ਭਾਜਪਾ ਪ੍ਰਧਾਨ ਨੱਡਾ ਬੋਲੇ – ਇਹ ਸਾਰਾ ਕੁਝ ਰਾਹੁਲ ਦੇ ਇਸ਼ਾਰੇ ‘ਤੇ ਹੋਇਆ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸਦੇ ਚੱਲਦਿਆਂ ਲੰਘੇ ਕੱਲ੍ਹ ਦੁਸਹਿਰੇ ਦੇ ਤਿਉਹਾਰ ਮੌਕੇ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ ਤੇ ਅਡਾਨੀਆਂ ਸਮੇਤ ਹੋਰ ਭਾਜਪਾ ਆਗੂਆਂ ਦੇ ਪੁਤਲੇ ਫੂਕੇ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਭਾਜਪਾ ਪ੍ਰਧਾਨ ਜੀ.ਪੀ. ਨੱਡਾ ਨੇ ਕਿਹਾ ਕਿ ਨਹਿਰੂ-ਗਾਂਧੀ ਪਰਿਵਾਰ ਨੇ ਕਦੇ ਵੀ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਆਦਰ ਨਹੀਂ ਕੀਤਾ। ਨੱਡਾ ਨੇ ਪੰਜਾਬ ‘ਚ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣ ਨੂੰ ਸ਼ਰਮਨਾਕ ਦੱਸਿਆ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਕਹਿਣ ‘ਤੇ ਪੰਜਾਬ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਗਏ ਹਨ। ਨੱਡਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਘੁਟਾਲੇ ਕਰ ਰਹੇ ਹਨ ਅਤੇ ਪੰਜਾਬ ਵਿਚ ਮਹਿਲਾਵਾਂ ਵੀ ਸੁਰੱਖਿਅਤ ਨਹੀਂ ਹਨ। ਉਧਰ ਦੂਜੇ ਪਾਸੇ ਪੰਜਾਬ ਵਿਚ ਮੋਦੀ ਦੇ ਪੁਤਲੇ ਫੂਕੇ ਜਾਣ ਨੂੰ ਰਾਹੁਲ ਨੇ ਦੁੱਖਦਾਈ ਦੱਸਿਆ।

Check Also

500 ਤੋਂ ਜ਼ਿਆਦਾ ਵਕੀਲਾਂ ਨੇ ਭਾਰਤ ਦੇ ਚੀਫ ਜਸਟਿਸ ਨੂੰ ਲਿਖੀ ਚਿੱਠੀ – ਕਿਹਾ : ਨਿਆਂ ਪਾਲਿਕਾ ਖਤਰੇ ’ਚ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਸੌਲੀਸਿਟਰ ਜਨਰਲ ਹਰੀਸ਼ ਸਾਲਵੇ ਸਣੇ 500 ਤੋਂ ਜ਼ਿਆਦਾ ਸੀਨੀਅਰ …