Breaking News
Home / ਭਾਰਤ / ਅਮਰੀਕੀ ਵਿਦੇਸ਼ ਮੰਤਰੀ ਨੇ ਗਲਵਾਨ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕੀ ਵਿਦੇਸ਼ ਮੰਤਰੀ ਨੇ ਗਲਵਾਨ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕਿਹਾ – ਅਸੀਂ ਹਾਂ ਭਾਰਤ ਦੇ ਨਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀਆਂ ਅਤੇ ਰੱਖਿਆ ਮੰਤਰੀਆਂ ਦੇ ਵਿਚਕਾਰ ਤੀਜੀ 2+2 ਬੈਠਕ ਦਿੱਲੀ ਦੇ ਹੈਦਰਾਬਾਦ ਹਾਊਸ ਵਿਚ ਹੋਈ। ਦੋਵਾਂ ਦੇਸ਼ਾਂ ਵਿਚਕਾਰ ਬੇਸਿਕ ਐਕਸਚੇਂਜ ਕੋਆਪਰੇਸ਼ਨ ਐਗਰੀਮੈਂਟ ਪੂਰਾ ਹੋ ਗਿਆ ਹੈ। ਇਸ ਨਾਲ ਭਾਰਤ ਮਿਜ਼ਾਈਲ ਹਮਲੇ ਲਈ ਵਿਸ਼ੇਸ਼ ਅਮਰੀਕੀ ਡੈਟੇ ਦੀ ਵਰਤੋਂ ਕਰ ਸਕੇਗਾ। ਇਸ ਨਾਲ ਕਿਸੇ ਵੀ ਇਲਾਕੇ ਦੀ ਸਟੀਕ ਲੋਕੇਸ਼ਨ ਮਿਲਦੀ ਹੈ। ਇਸ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਮਪੀਓ ਨੇ ਕਿਹਾ ਕਿ ਅੱਜ ਅਸੀਂ ਵਾਰ ਮੈਮੋਰੀਅਲ ਵੀ ਗਏ ਅਤੇ ਅਸੀਂ ਉਨ੍ਹਾਂ ਵੀਰ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਭਾਰਤ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ। ਇਨ੍ਹਾਂ ਵਿਚ ਉਹ 20 ਜਵਾਨ ਵੀ ਸ਼ਾਮਲ ਹਨ, ਜਿਹੜੇ ਚੀਨ ਨਾਲ ਝੜਪ ਦੌਰਾਨ ਸ਼ਹੀਦ ਹੋ ਗਏ ਸਨ। ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਅਸੀਂ ਭਾਰਤ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਇਸ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …