Breaking News
Home / ਭਾਰਤ / ਜੰਮੂ ਕਸ਼ਮੀਰ ਤੇ ਲੱਦਾਖ ‘ਚ ਹੁਣ ਕੋਈ ਵੀ ਖਰੀਦ ਸਕਦਾ ਹੈ ਜ਼ਮੀਨ

ਜੰਮੂ ਕਸ਼ਮੀਰ ਤੇ ਲੱਦਾਖ ‘ਚ ਹੁਣ ਕੋਈ ਵੀ ਖਰੀਦ ਸਕਦਾ ਹੈ ਜ਼ਮੀਨ

Image Courtesy :jagbani(punjabkesari)

ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਅੱਜ ਮੰਗਲਵਾਰ ਨੂੰ ਇਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹੁਣ ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਦੇਸ਼ ਦਾ ਕੋਈ ਵੀ ਵਿਅਕਤੀ ਜ਼ਮੀਨ ਖਰੀਦ ਸਕਦਾ ਹੈ ਅਤੇ ਉਥੇ ਰਹਿ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਖੇਤੀ ਵਾਲੀ ਜ਼ਮੀਨ ਖਰੀਦਣ ‘ਤੇ ਅਜੇ ਤੱਕ ਰੋਕ ਜਾਰੀ ਰਹੇਗੀ। ਇਸਦੇ ਚੱਲਦਿਆਂ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਬਾਹਰੀ ਉਦਯੋਗ ਵੀ ਜੰਮੂ ਕਸ਼ਮੀਰ ਵਿਚ ਸਥਾਪਿਤ ਹੋਣ। ਇਸ ਲਈ ਉਦਯੋਗਿਕ ਭੂਮੀ ਵਿਚ ਨਿਵੇਸ਼ ਦੀ ਜ਼ਰੂਰਤ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੰਮੂ-ਕਸ਼ਮੀਰ ‘ਚੋਂ ਧਾਰਾ 370 ਨੂੰ ਹਟਾ ਦਿੱਤਾ ਗਿਆ ਸੀ। ਸੰਵਿਧਾਨ ਦੀ ਇਹ ਧਾਰਾ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿੰਦੀ ਸੀ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਜੰਮੂ-ਕਸ਼ਮੀਰ ਅਤੇ ਲਦਾਖ਼ ਵਿਚ ਵੰਡ ਦਿੱਤਾ ਗਿਆ ਸੀ।

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …