Breaking News
Home / ਪੰਜਾਬ / ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਵੱਡਾ ਝਟਕਾ

ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਵੱਡਾ ਝਟਕਾ

2ਜ਼ਮਾਨਤ ਦੀ ਅਰਜ਼ੀ ਹੋਈ ਖਾਰਜ  
ਮਲੇਰਕੋਟਲਾ/ਬਿਊਰੋ ਨਿਊਜ਼
ਕੁਰਾਨ ਸ਼ਰੀਫ ਬੇਅਦਬੀ ਮਾਮਲੇ ‘ਚ ਸੰਗਰੂਰ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਵੱਡਾ ਝਟਕਾ ਲੱਗਾ ਹੈ। ਮਲੇਰਕੋਟਲਾ ਅਦਾਲਤ ਨੇ ਯਾਦਵ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕੱਲ੍ਹ ਪੁਲਿਸ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ। ਯਾਦਵ ਦੇ ਵਕੀਲਾਂ ਵੱਲੋਂ ਕੱਲ੍ਹ ਹੀ ਜਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ‘ਤੇ ਅੱਜ ਸਵੇਰੇ ਸੁਣਵਾਈ ਹੋਣ ਤੋਂ ਬਾਅਦ ਇਹ ਫੈਸਲਾ ਆਇਆ ਹੈ।ਮਲੇਰਕੋਟਲਾ ਦੇ ਅਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ਼੍ਰੀਮਤੀ ਪ੍ਰੀਤੀ ਸੁਖੀਜਾ ਨੇ ਨਰੇਸ਼ ਯਾਦਵ ਦੀ ਜ਼ਮਾਨਤ ਅਰਜੀ ‘ਤੇ ਸੁਣਵਾਈ ਕਰਨ ਤੋਂ ਬਾਅਦ ਇਸ ਨੂੰ ਖਾਰਜ ਕਰ ਦਿੱਤਾ। ਯਾਦਵ ਦੇ ਵਕੀਲ ਹਿੰਮਤ ਸਿੰਘ ਸ਼ੇਰਗਿੱਲ ਮੁਤਾਬਕ ਉਹ ਜ਼ਮਾਨਤ ਲਈ ਜ਼ਿਲ੍ਹਾ ਸ਼ੈਸ਼ਨ ਕੋਰਟ ਦਾ ਰੁਖ ਕਰਨਗੇ। ਜ਼ਿਕਰਯੋਗ ਹੈ ਕਿ ਨਰੇਸ਼ ਯਾਦਵ ਨੂੰ 24 ਜੁਲਾਈ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਨਰੇਸ਼ ਯਾਦਵ ਦਾ ਨਾਮ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਜੇ ਨਾਮਕ ਵਿਅਕਤੀ ਨੇ ਲਿਆ ਸੀ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …