Breaking News
Home / ਭਾਰਤ / ਪੰਜਾਬ ਤੇ ਹਰਿਆਣਾ ਸਣੇ ਕਈ ਰਾਜਾਂ ‘ਚ ਆਮਦਨ ਕਰ ਵਿਭਾਗ ਵੱਲੋਂ ਛਾਪੇ

ਪੰਜਾਬ ਤੇ ਹਰਿਆਣਾ ਸਣੇ ਕਈ ਰਾਜਾਂ ‘ਚ ਆਮਦਨ ਕਰ ਵਿਭਾਗ ਵੱਲੋਂ ਛਾਪੇ

Image Courtesy :jagbani(punjabkesari)

ਹਵਾਲਾ ਕਾਰੋਬਾਰੀਆਂ ਤੇ ਨਕਲੀ ਬਿੱਲ ਬਣਾਉਣ ਵਾਲਿਆਂ ‘ਤੇ ਹੋਵੇਗੀ ਕਾਰਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮਦਨ ਕਰ ਵਿਭਾਗ ਨੇ ਕਈ ਹਵਾਲਾ ਕਾਰੋਬਾਰੀਆਂ ਅਤੇ ਨਕਲੀ ਬਿੱਲ ਬਣਾਉਣ ਵਾਲੇ ਬਹੁਤ ਸਾਰੇ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ ਤੇ 5 ਕਰੋੜ ਰੁਪਏ ਤੋਂ ਵੱਧ ਦੇ ਗਹਿਣੇ ਅਤੇ ਨਕਦੀ ਬਰਾਮਦ ਕੀਤੀ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ-ਐੱਨਸੀਆਰ, ਹਰਿਆਣਾ, ਪੰਜਾਬ, ਉਤਰਾਖੰਡ ਅਤੇ ਗੋਆ ਵਿੱਚ 42 ਥਾਵਾਂ ‘ਤੇ ਛਾਪੇ ਮਾਰੇ ਗਏ। ਉਨ੍ਹਾਂ ਕਿਹਾ ਕਿ ਇਹ ਕਾਰਵਾਈ “ਐਂਟਰੀ ਅਪਰੇਸ਼ਨ” ਚਲਾਉਣ ਵਾਲੇ ਵਿਅਕਤੀਆਂ ਅਤੇ ਹਵਾਲਾ ਵਰਗੇ ਅਪਰੇਸ਼ਨ ਤੇ ਝੂਠੇ ਬਿੱਲਾਂ ਰਾਹੀਂ ਪੈਸਾ ਕਮਾਉਣ ਵਾਲਿਆਂ ਵਿਰੁੱਧ ਕੀਤੀ ਗਈ ਸੀ।” ਛਾਪੇ ਦੌਰਾਨ 2 ਕਰੋੜ 37 ਲੱਖ ਰੁਪਏ ਅਤੇ 2 ਕਰੋੜ 89 ਲੱਖ ਰੁਪਏ ਦੇ ਗਹਿਣੇ ਬਰਾਮਦ ਹੋਏ ਹਨ। ਜ਼ਿਕਰਯੋਗ ਹੈ ਕਿ 17 ਬੈਂਕ ਲਾਕਰਾਂ ਦਾ ਵੀ ਪਤਾ ਲੱਗਿਆ ਹੈ ਜਿਨ੍ਹਾਂ ਦੀ ਹਾਲੇ ਤਲਾਸ਼ੀ ਨਹੀਂ ਲਈ ਗਈ।

 

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …