13.5 C
Toronto
Thursday, July 23, 2026
spot_img
Homeਪੰਜਾਬਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ

ਜਲੰਧਰ ਤੋਂ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਸੜਕ ਹਾਦਸੇ ਵਿੱਚ ਜ਼ਖ਼ਮੀ

Image Courtesy :zeenews

ਜਲੰਧਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਅੱਜ ਨਵਾਂਸ਼ਹਿਰ ਦੇ ਜਾਡਲਾ ਵਿਖੇ ਸੜਕ ਹਾਦਸੇ ‘ਚ ਜ਼ਖ਼ਮੀ ਹੋ ਗਏ। ਰਿੰਕੂ ਆਪਣੀ ਗੱਡੀ ਵਿੱਚ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ ਅਤੇ ਉਨ੍ਹਾਂ ਦੀ ਕਾਰ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਜਲੰਧਰ (ਪੱਛਮੀ) ਤੋਂ ਵਿਧਾਇਕ ਰਿੰਕੂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਹ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਗੰਨਮੈਨ ਅਤੇ ਡਰਾਈਵਰ ਵੀ ਹਸਪਤਾਲ ਵਿੱਚ ਦਾਖਲ ਹਨ। ਧਿਆਨ ਰਹੇ ਕਿ ਵਿਧਾਇਕ ਹਰਦੇਵ ਲਾਡੀ ਅਤੇ ਪਰਗਟ ਸਿੰਘ ਵੀ ਰਿੰਕੂ ਦੇ ਨਾਲ ਆਪਣੀਆਂ ਕਾਰਾਂ ਵਿੱਚ ਸਵਾਰ ਹੋ ਕੇ ਚੰਡੀਗੜ੍ਹ ਜਾ ਰਹੇ ਸਨ।

 

RELATED ARTICLES
POPULAR POSTS